ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ-2022: ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ

Share and Enjoy !

Shares

ਚੰਡੀਗੜ੍ਹ : ਪੰਜਾਬ ਸਰਕਾਰ ਨੇ 28 ਦਸੰਬਰ, 2022 ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ-2022 ਦੇ ਮੱਦੇਨਜ਼ਰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 28 ਦਸੰਬਰ, 2022 (ਬੁੱਧਵਾਰ) ਨੂੰ ਬੰਦ ਰਹਿਣਗੇ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

About Post Author

Share and Enjoy !

Shares

Leave a Reply

Your email address will not be published.