ਡੇਅਰੀ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਡੇਅਰੀ ਉਦਮ ਸਿਖਲਾਈ 09 ਜਨਵਰੀ ਤੋ ਸੁਰੂ – ਡਿਪਟੀ ਡਾਇਰੈਕਟਰ ਦਲਬੀਰ ਕੁਮਾਰ

Share and Enjoy !

Shares
– ਖੇਤੀ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ‘ਚ ਵਾਧਾ ਕਰਨ ਲਈ ਕੀਤੇ ਜਾ ਰਹੇ ਉਪਰਾਲੇ
ਲੁਧਿਆਣਾ :  ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮਾਨਯੋਗ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਡੇਅਰੀ ਉੱਦਮ ਸਿਖਲਾਈ ਦਾ ਪੰਜਵਾ ਬੈਚ 09 ਜਨਵਰੀ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਦਸਵੀਂ ਪਾਸ ਹੋਵੇ।  ਉਨ੍ਹਾਂ ਕਿਹਾ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਏ.ਆਈ. ਦੇ ਪ੍ਰੈਕਟੀਕਲ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ 2 ਤੋਂ 20 ਪਸੂਆਂ ਦੇ ਯੂਨਿਟ ਉਪਰ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 33 ਪ੍ਰਤੀਸਤ ਸਬਸਿਡੀ ਦਿਤੀ ਜਾਂਦੀ ਹੈ। ਮਿਲਕਿੰਗ ਮਸੀਨ ਦੀ ਖ੍ਰੀਦ ‘ਤੇੇ ਵੀ 50 ਪ੍ਰਤੀਸਤ ਸਬਸਿਡੀ ਉਪਲੱਬਧ ਹੈ। ਉਨ੍ਹਾਂ ਸਮੂਹ ਚਾਹਵਾਨ ਦੁੱਧ ਉਤਪਾਦਕਾਂ/ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲੈਣ ਲਈ 81461-00543 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

About Post Author

Share and Enjoy !

Shares

Leave a Reply

Your email address will not be published.