ਪਿੰਡ ਟਾਂਡਾ ਕੁਸ਼ਲ ਸਿੰਘ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ 

Share and Enjoy !

Shares
ਮਾਛੀਵਾੜਾ ਸਾਹਿਬ : ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦਿਸਾ਼ ਨਿਰਦੇਸ਼ਾਂ ਹੇਠ ਪਿੰਡ ਟਾਂਡਾ ਕੁਸ਼ਲ ਸਿੰਘ, ਬਲਾਕ ਮਾਛੀਵਾੜਾ ਸਾਹਿਬ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਡੇਅਰੀ ਫਾਰਮਰਾਂ ਨੂੰ ਡੇਅਰੀ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮਿਲਕਿੰਗ ਮਸ਼ੀਨ ’ਤੇ 50 ਫੀਸਦੀ ਸਬਸਿਡੀ ਅਤੇ ਐਸ.ਸੀ.ਐਸ.ਪੀ. ਸਕੀਮ ਅਧੀਨ ਮੁਫ਼ਤ ਡੇਅਰੀ ਸਿਖਲਾਈ ਸਬੰਧੀ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਪਸ਼ੂਆਂ ਦੀ ਖੁਰਾਕ, ਚਾਰਾ, ਡੇਅਰੀ ਕਰਜ਼ਾ ਕੇਸਾਂ ਅਤੇ ਆਧੁਨਿਕ ਡੇਅਰੀ ਫਾਰਮਿੰਗ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਰਿਟਾਇਰਡ ਚੀਫ਼ ਐਗਰੀਕਲਚਰ ਅਫਸਰ ਡਾ. ਬਲਦੇਵ ਸਿੰਘ, ਐਡਵਾਂਟਾ ਤੋਂ ਸ੍ਰੀ ਰਸ਼ੀਦ, ਡੇਅਰੀ ਵਿਕਾਸ ਇੰਸਪੈਕਟਰ ਅਗਮਪ੍ਰੀਤ ਕੌਰ ਅਤੇ ਅੰਕਿਤ ਕਪੂਰ ਵੱਲੋਂ ਡੇਅਰੀ ਉਤਪਾਦਕਾਂ ਨੂੰ ਸੰਬੋਧਨ ਕੀਤਾ ਗਿਆ।

About Post Author

Share and Enjoy !

Shares

Leave a Reply

Your email address will not be published.