ਨਸ਼ਾ ਮੁਕਤ ਪੰਜਾਬ ਯਾਤਰਾ ਦੀ ਜਲੰਧਰ ਰੈਲੀ ਲਈ ਸੁਨਾਮ ਤੋਂ ਭਾਜਪਾ ਵਰਕਰਾਂ ਦਾ ਵੱਡਾ ਕਾਫ਼ਲਾ ਦਾਮਨ ਬਾਜਵਾ ਦੀ ਅਗਵਾਈ ਹੇਠ ਰਵਾਨਾ

Share and Enjoy !

Shares
(ਰਾਜੂ ਸਿੰਗਲਾ) ਸੁਨਾਮ ਊਧਮ ਸਿੰਘ ਵਾਲਾ : ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਜਲੰਧਰ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਮੂਲੀਅਤ ਲਈ ਸੁਨਾਮ ਅਤੇ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਥਿੰਦ ਬਾਜਵਾ ਅਤੇ ਸੀਨੀਅਰ ਭਾਜਪਾ ਆਗੂ ਹਰਮਨਦੇਵ ਬਾਜਵਾ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨਾਲ ਭਰੀਆਂ ਬੱਸਾਂ ਦਾ ਵੱਡਾ ਕਾਫ਼ਲਾ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਰਵਾਨਾ ਹੋਇਆ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜ਼ਿਲ੍ਹਾ ਭਾਜਪਾ ਸੰਗਰੂਰ-2 ਦੇ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਰਵਾਨਗੀ ਕੀਤੀ। ਰਵਾਨਗੀ ਮੌਕੇ ਵਰਕਰਾਂ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਦੇਸ਼ ਦੇਣ ਦੀ ਗੱਲ ਆਖੀ ਗਈ। ਦਾਮਨ ਬਾਜਵਾ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਜਲੰਧਰ ਵਿਖੇ ਹੋਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਵਰਕਰ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਵਰਕਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਬੋਧਨ ਨੂੰ ਸੁਣਨ ਲਈ ਉਤਸ਼ਾਹਿਤ ਹਨ।
        ਉਨ੍ਹਾਂ ਰਵਾਨਗੀ ਵਿੱਚ ਸ਼ਾਮਲ ਹੋਏ ਸਾਰੇ ਮਿਹਨਤੀ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਮਾਜ ਦੇ ਹਰ ਵਰਗ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਵਰਕਰਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜਾਗਰੂਕਤਾ ਮੁਹਿੰਮਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਭਾਜਪਾ ਦੇ ਸਥਾਨਕ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ।

About Post Author

Share and Enjoy !

Shares

Leave a Reply

Your email address will not be published.