ਸ਼ਹੀਦ ਊਧਮ ਸਿੰਘ ਕਾਲਜ ਵਿਖੇ ਗਾਂਧੀ ਜੈਅੰਤੀ ਮਨਾਈ

Share and Enjoy !

Shares

ਸ਼ਹੀਦ ਊਧਮ ਸਿੰਘ ਕਾਲਜ ਵਿਖੇ ਗਾਂਧੀ ਜੈਅੰਤੀ ਮਨਾਈ

(ਜਗਸੀਰ ਸਿੰਘ) ਲੌਂਗੋਵਾਲ। ਚੇਅਰਮੈਨ ਸਰਦਾਰ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸਰਦਾਰ ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚਲਾਏ ਜਾ ਰਹੇ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਲਾਂ ਵਿਖੇ ਮਹਾਤਮਾ ਗਾਂਧੀ ਜੀ ਦੀ ਜੈਅੰਤੀ ਦੇ ਮੌਕੇ ’ਤੇ ਵਿਸ਼ੇਸ਼ ਪ੍ਰੋਗਰਾਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਪ੍ਰੋਗਰਾਮ ਸੰਸਥਾ ਦੇ ਸਾਰੇ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਆਯੋਜਿਤ ਕੀਤਾ ਗਿਆ।

ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਕੁਲਵੰਤ ਕੌਰ ਅਤੇ ਡਾ. ਰਾਜਵਿੰਦਰ ਸਿੰਘ, ਪ੍ਰਿੰਸੀਪਲ (ਈ.ਟੀ.ਟੀ.) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਹਾਤਮਾ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਵਿਚਾਰਾਂ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗਾਂਧੀ ਜੀ ਦੇ ਜੀਵਨ ਵਿੱਚ ਸੱਚ, ਅਹਿੰਸਾ, ਸਾਦਗੀ, ਸਹਿਣਸ਼ੀਲਤਾ ਅਤੇ ਸ਼ਾਂਤੀ ਵਰਗੇ ਉੱਚ ਆਦਰਸ਼ਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਇਨ੍ਹਾਂ ਕਦਰਾਂ-ਕੀਮਤਾਂ ਨੂੰ ਆਪਣੇ ਨਿੱਜੀ ਅਤੇ ਸਮਾਜਿਕ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਪ੍ਰੋ. ਲਵਪ੍ਰੀਤ ਸਿੰਘ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਵਿਚਾਰਧਾਰਾ ਦੇ ਮਹੱਤਵਪੂਰਨ ਪਹਿਲੂਆਂ ’ਤੇ ਚਾਨਣਾ ਪਾਉਂਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਤਿਹਾਸਕ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਦਾ ਸੰਦੇਸ਼ ਦਿੱਤਾ।

ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਤ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ। ਵਿਦਿਆਰਥੀਆਂ ਦੀਆਂ ਰਚਨਾਤਮਕ ਅਤੇ ਵਿਚਾਰਪੂਰਨ ਪੇਸ਼ਕਾਰੀਆਂ ਨੇ ਪ੍ਰੋਗਰਾਮ ਨੂੰ ਗਿਆਨਵਰਧਕ, ਪ੍ਰੇਰਨਾਦਾਇਕ ਅਤੇ ਪ੍ਰਭਾਵਸ਼ਾਲੀ ਬਣਾਇਆ।

ਇਸ ਮੌਕੇ ਐੱਚ.ਓ.ਡੀ. ਪ੍ਰੋ. ਦਰਸ਼ਨ ਸਿੰਘ, ਐੱਚ.ਓ.ਡੀ. ਪ੍ਰੋ. ਸਰਬਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰਾਂ ਨੇ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਭਾਗ ਲਿਆ।

About Post Author

Share and Enjoy !

Shares

Leave a Reply

Your email address will not be published.