ਸਲਾਈਟ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੋਸ਼ਟੀ ਕਰਵਾਈ

Share and Enjoy !

Shares

– ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ‘ਪੜ੍ਹੋ, ਸੋਚੋ ਅਤੇ ਸਵਾਲ ਕਰੋ’ ਦੇ ਸੁਨੇਹੇ ਨੂੰ ਅਪਣਾਉਣ ਦਾ ਸੱਦਾ

(ਜਗਸੀਰ ਸਿੰਘ) ਲੌਂਗੋਵਾਲ। ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਵਿੱਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੇ ਜੀਵਨ ਨਾਲ ਰੂ-ਬ-ਰੂ ਕਰਵਾਉਣ ਦੇ ਪ੍ਰੋਗਰਾਮਾਂ ਦੀ ਲੜੀ ਤਹਿਤ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਈਟ), ਲੌਂਗੋਵਾਲ ਦੇ ਇਲੈਕਟ?ਰੋਨਿਕਸ ਵਿਭਾਗ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਗੋਸ਼ਟੀ ਕਰਵਾਈ ਗਈ।

ਗੋਸ਼ਟੀ ਨੂੰ ਸੰਬੋਧਨ ਕਰਦਿਆਂ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਬਲਬੀਰ ਲੌਂਗੋਵਾਲ ਅਤੇ ਜਨਰਲ ਸਕੱਤਰ ਜੁਝਾਰ ਲੌਂਗੋਵਾਲ ਨੇ ਵਿਦਿਆਰਥੀਆਂ ਨਾਲ ਸ਼ਹੀਦ ਭਗਤ ਸਿੰਘ ਦੇ ਜੀਵਨ, ਦੇਸ਼ ਲਈ ਕੀਤੀ ਮਹਾਨ ਕੁਰਬਾਨੀ, ਉਨ੍ਹਾਂ ਦੀਆਂ ਲਿਖਤਾਂ ਅਤੇ ਵਿਗਿਆਨਕ ਸੋਚ ਬਾਰੇ ਭਰਪੂਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ‘ਪੜ੍ਹੋ, ਸੋਚੋ ਅਤੇ ਸਵਾਲ ਕਰੋ’ ਦੇ ਸੁਨੇਹੇ ਨੂੰ ਅਪਣਾਉਣ ਦੀ ਲੋੜ ਹੈ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣੇ ਸਵਾਲ ਵੀ ਰੱਖੇ। ਸਮਾਗਮ ਦੇ ਪ੍ਰਬੰਧ ਵਿੱਚ ਸੁਖਵੀਰ ਸਿੰਘ ਵੱਲੋਂ ਵਿਸ਼ੇਸ਼ ਸੇਵਾਵਾਂ ਨਿਭਾਈਆਂ ਗਈਆਂ।

ਇਸ ਮੌਕੇ ਵਿਭਾਗੀ ਮੁਖੀ ਡਾ. ਦਲੀਪ ਕੁਮਾਰ ਅਤੇ ਸੀਨੀਅਰ ਟੈਕਨੀਸ਼ੀਅਨ ਗੁਰਮੀਤ ਸਿੰਘ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਮਹਿਮਾਨ ਬੁਲਾਰੇ ਦਾ ਧੰਨਵਾਦ ਕੀਤਾ ਗਿਆ।

About Post Author

Share and Enjoy !

Shares

Leave a Reply

Your email address will not be published.