ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਸਚਿਨ ਪਾਇਲਟ ਨੂੰ ਪੰਜਾਬ ਦੇ ਇੰਚਾਰਜ ਬਣਨ ’ਤੇ ਦਿੱਤੀ ਮੁਬਾਰਕਬਾਦ

Share and Enjoy !

Shares

(ਰਣਜੀਤ ਕਲਸੀ) ਚੰਡੀਗੜ੍ਹ। ਆਲ ਇੰਡੀਆ ਕਾਂਗਰਸ ਕਮੇਟੀ ਦੇ ਅਨੂਸੂਚਿਤ ਜਾਤੀਆਂ ਵਿਭਾਗ ਦੇ ਉੱਤਰਾਖੰਡ ਦੇ ਕੋਆਰਡੀਨੇਟਰ ਅਤੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਅੱਜ ਦਿੱਲੀ ਵਿਖੇ ਰਾਜਸਥਾਨ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੂੰ ਪੰਜਾਬ ਦੇ ਇੰਚਾਰਜ ਬਣਨ ਤੇ ਮੁਬਾਰਕਬਾਦ ਦਿੱਤੀ। ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਵੀ ਭੇਂਟ ਕੀਤਾ। ਬੋਲਦਿਆਂ ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇੱਕ ਸੁਲਝੇ ਹੋਏ ਸਿਆਸਤਦਾਨ ਹਨ ਤੇ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਵੱਡੀ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਵੇਗੀ।

About Post Author

Share and Enjoy !

Shares

Leave a Reply

Your email address will not be published.