ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਗੁਰਚੇਤਨ ਸਿੰਘ ਨਮਸਤਕ ਹੋਣ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਵੱਲੋਂ ਸਨਮਾਨ

Share and Enjoy !

Shares


(ਮੋਹਿਤ ਗਾਦੜਾ) ਲਾਡੋਵਾਲ।
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੀਨੀ. ਆਗੂ ਗੁਰਚੇਤਨ ਸਿੰਘ ਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ।
ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵੱਲੋਂ ਗੁਰਚੇਤਨ ਸਿੰਘ ਸਮੇਤ ਪਹੁੰਚੀਆਂ ਸ਼ਖ਼ਸੀਅਤਾਂ ਅਤੇ ਸਤਿਕਾਰ ਕਮੇਟੀ ਦੇ ਆਗੂਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਧਾਰਮਿਕ ਵਿਚਾਰ-ਵਟਾਂਦਰਾ ਵੀ ਹੋਇਆ। ਇਸ ਮੌਕੇ ਜਗਤਾਰ ਸਿੰਘ ਨਵਾਂਸ਼ਹਿਰ, ਕੁਲਵਿੰਦਰ ਕੌਰ, ਰੇਖਾ ਕੌਰ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਅਤੇ ਹਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਹਾਜ਼ਰ ਸੀ।

About Post Author

Share and Enjoy !

Shares

Leave a Reply

Your email address will not be published.