ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਸ਼ਰਧਾ ਸਹਿਤ ਸੰਪੰਨ

Share and Enjoy !

Shares


(ਮੋਹਿਤ ਗਾਦੜਾ) ਲਾਡੋਵਾਲ। ਗੁਰਮਤਿ ਗ੍ਰੰਥੀ ਸਭਾ (ਰਜਿ.) ਇੰਟਰਨੈਸ਼ਨਲ ਲੁਧਿਆਣਾ ਵੱਲੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 70ਵਾਂ ਮਹਾਨ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਐੱਚ.ਐੱਲ./ਐੱਚ.ਆਈ.ਜੀ. ਕਾਲੋਨੀ, ਜਮਾਲਪੁਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।ਸਮਾਗਮ ਦੌਰਾਨ ਭਾਈ ਪਰਮਜੀਤ ਸਿੰਘ ਜਮਸ਼ੇਦਪੁਰ ਵਾਲੇ, ਗਿਆਨੀ ਹਰਭਜਨ ਸਿੰਘ, ਡਾਇਰੈਕਟਰ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਚੌਂਤਾ ਕਲਾਂ, ਰੋਪੜ ਅਤੇ ਭਾਈ ਸੁਖਜੀਤ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਬਕਾਲਾ ਸਮੇਤ ਹੋਰ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਿੰਸੀਪਲ ਗਿਆਨੀ ਮਨਿੰਦਰਪਾਲ ਸਿੰਘ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ, ਸਿੱਖ ਇਤਿਹਾਸ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਗੁਰਮਤਿ ਸਿਧਾਂਤਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਿੱਖ ਧਰਮ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਗਿਆਨ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ, ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਸੰਸਥਾਵਾਂ ਅਤੇ ਸੁਖਮਨੀ ਸਾਹਿਬ ਦੇ ਜਥਿਆਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਭਾ ਦੇ ਜਨਰਲ ਸਕੱਤਰ ਭਾਈ ਚਰਨਜੀਤ ਸਿੰਘ ਚੰਦਨ ਅਤੇ ਸਭਾ ਦੇ ਪ੍ਰਬੰਧਕਾਂ ਨੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਅਤੇ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸਭਾ ਦੇ ਸਰਪ੍ਰਸਤ ਗਿਆਨੀ ਰਘਬੀਰ ਸਿੰਘ, ਗਿਆਨੀ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਬਾਜ ਸਿੰਘ, ਗਿਆਨੀ ਬਲਜੀਤ ਸਿੰਘ ਜਮਾਲਪੁਰ, ਗਿਆਨੀ ਸਤਵੰਤ ਸਿੰਘ ਖ਼ਾਲਸਾ, ਭਾਈ ਅਵਤਾਰ ਸਿੰਘ ਲੁਹਾਰਾ, ਭਾਈ ਰਣਜੀਤ ਸਿੰਘ, ਪ੍ਰਧਾਨ ਸਰਕਲ ਜਮਾਲਪੁਰ, ਭਾਈ ਜਗਦੀਪ ਸਿੰਘ ਬਟਾਲਾ, ਭਾਈ ਨਛੱਤਰ ਸਿੰਘ, ਪ੍ਰਧਾਨ ਸਰਕਲ ਜਲੰਧਰ ਦਿਹਾਤੀ, ਭਾਈ ਕੁਲਦੀਪ ਸਿੰਘ, ਪ੍ਰਧਾਨ ਸਰਕਲ ਸਮਰਾਲਾ ਚੌਕ, ਭਾਈ ਸੁਖਦੇਵ ਸਿੰਘ, ਲੈਕਚਰਾਰ ਕ੍ਰਿਸ਼ਨ ਸਿੰਘ, ਬਾਬਾ ਹਰਦਿਆਲ ਸਿੰਘ, ਭਾਈ ਅਸ਼ੋਕ ਸਿੰਘ, ਭਾਈ ਜਗਤਾਰ ਸਿੰਘ ਜਮਾਲਪੁਰ, ਭਾਈ ਰਵੇਲ ਸਿੰਘ ਅਤੇ ਭਾਈ ਜਸਵੀਰ ਸਿੰਘ ਨੇਕੀ ਹਾਜ਼ਰ ਸਨ।ਇਸ ਤੋਂ ਇਲਾਵਾ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਹਲਕਾ ਦੱਖਣੀ ਦੇ ਕਾਂਗਰਸ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਚੇਅਰਮੈਨ ਨਿਰਮਲ ਸਿੰਘ ਐੱਸ.ਐੱਸ. ਅਤੇ ਜਗਦੇਵ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ।

About Post Author

Share and Enjoy !

Shares

Leave a Reply

Your email address will not be published.