ਮੋਨੂੰ ਟੈਲੀਕਾਮ ਬਲਾਚੌਰ ਨੂੰ ਗਹਿਰਾ ਸਦਮਾ, ਮਾਤਾ ਜਸਵਿੰਦਰ ਕੌਰ ਜੀ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ

Share and Enjoy !

Shares

(ਜਤਿੰਦਰਪਾਲ ਸਿੰਘ ਕਲੇਰ) ਬਲਾਚੌਰ :  ਮੋਨੂੰ ਟੈਲੀਕਾਮ ਬਲਾਚੌਰ ਸੁੱਖਵਿੰਦਰ ਸਿੰਘ (ਮੋਨੂੰ ) ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜਸਵਿੰਦਰ ਕੌਰ ਉਮਰ (60 )ਸਾਲ  ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਇਸ ਦੁਖਦਾਈ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਸਬੰਧੀ ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਾਤਾ ਜੀ ਦਾ ਅੰਤਿਮ ਸੰਸਕਾਰ 7 ਅਕਤੂਬਰ ਦਿਨ ਬੁੱਧਵਾਰ ਨੂੰ ਸਵੇਰੇ 1 ਵਜੇ ਦੇ ਕਰੀਬ ਉਨ੍ਹਾਂ ਦੇ ਪਿੰਡ ਚਨਕੌਆ ਨੇੜੇ ਬਲਾਚੌਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿੱਚ ਇਲਾਕੇ ਦੀਆਂ ਧਾਰਮਿਕ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਹੈ।

About Post Author

Share and Enjoy !

Shares

Leave a Reply

Your email address will not be published.