ਸਿਵਲ ਸਰਜਨ ਨੇ ਜਿਲ੍ਹਾ ਪ੍ਰੋਗਰਾਮ ਅਫਸਰਾਂ ਤੇ ਐੱਸ.ਐੱਮ.ਓਜ ਨਾਲ ਕੀਤੀ ਮੀਟਿੰਗ 

Share and Enjoy !

Shares
 ਵਿਭਾਗੀ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ – ਡਾ. ਅਮਰਜੀਤ ਕੌਰ 
 ਸੰਗਰੂਰ (ਜਗਸੀਰ ਸਿੰਘ) – ਸਿਵਲ ਸਰਜਨ ਡਾ. ਅਮਰਜੀਤ ਕੌਰ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਡਾ: ਅਮਰਜੀਤ ਕੌਰ ਨੇ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ।
ਡਾ. ਅਮਰਜੀਤ ਕੌਰ ਨੇ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਲਾਂਕਣ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਸਵਾਇਨ ਫਲੂ ਦੇ ਬਚਾਅ ਲਈ ਅਗਾਊਂ ਪ੍ਰਬੰਧ ਕੀਤੇ ਜਾਣ,ਆਪੋ ਆਪਣੀ ਸਿਹਤ ਸੰਸਥਾ ਦੀ ਸਫ਼ਾਈ ਵੱਲ ਖ਼ਾਸ ਧਿਆਨ ਦੇਣ ,ਜੱਚਾ ਬੱਚਾ ਦੀ ਸਿਹਤ ਸੰਭਾਲ ਲਈ ਸੰਸਥਾਗਤ ਜਣੇਪਿਆਂ ਵਿਚ ਵਾਧਾ ਕਰਨ , ਹਾਈ ਰਿਸਕ ਗਰਭਵਤੀ ਔਰਤਾਂ ਦੀ ਫੌਲੋਅੱਪ ਕਰਨਾ ਯਕੀਨੀ ਬਣਾਉਣ , ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਨਾ, ਦਵਾਈਆਂ ਸਿਹਤ ਸੰਸਥਾ ਅੰਦਰ ਹੀ ਉਪਲਬਧ ਕਰਵਾਉਣ, ਬਾਇਓ ਮੈਡੀਕਲ ਵੇਸਟੇਜ ਦਾ ਸਹੀ ਪ੍ਰਬੰਧਨ ਕਰਨ, ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਏ ਜਾਣ ਅਤੇ ਕੋਟਪਾ ਐਕਟ ਦੀ ਉਲੰਘਨਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣ ‘ਚ ਹੋਰ ਤੇਜ਼ੀ ਲਿਆਉਣ ਲਈ ਕਿਹਾ ।
 ਮੀਟਿੰਗ ਵਿੱਚ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਟਾਫ਼ ਦੀਆਂ ਰੈਗੂਲਰ ਮੀਟਿੰਗ ਕਰਨ ਅਤੇ ਉਹਨਾਂ ਦਾ ਕੰਮ ਕਾਜ਼ ਦੇਖਣ। ਉਨ੍ਹਾਂ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸੀਨੀਅਰ ਮੈਡੀਕਲ ਅਫ਼ਸਰ ਆਪਣੇ ਆਪਣੇ ਅਧੀਨ ਆਉਂਦੇ ਏਰੀਆ ਵਿੱਚ ਟੀ.ਬੀ. ਮੁਕਤ ਭਾਰਤ , ਯੁੱਧ ਨਸ਼ਿਆ ਵਿਰੁੱਧ ਅਤੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਸੰਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੁਕ ਕਰਨ ਅਤੇ ਲਾਭਪਾਤਰੀਆਂ ਦੇ ਵੱਧ ਤੋਂ ਵੱਧ ਕਾਰਡ ਬਣਾਏ ਜਾਣ।
ਸਿਵਲ ਸਰਜਨ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਸਟਾਫ਼ ਦੀ ਹਾਜ਼ਰੀ ਚੈੱਕ ਕਰਨ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਕਲਿਨਿਕਾਂ ਦਾ ਸਮੇਂ ਸਮੇਂ ਨਿਰੀਖਣ ਕੀਤਾ ਜਾਵੇ। ਮੀਟਿੰਗ ਦੌਰਾਨ ਹੋਰ ਬਣਾਏ ਜਾਣ ਵਾਲੇ ਆਮ ਆਦਮੀ ਕਲੀਨਿਕ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਤੋਂ ਇਲਾਵਾ ਡੀ.ਐਮ.ਸੀ. ਡਾ: ਵਿਕਾਸ ਧੀਰ, ਕਾਰਜਕਾਰੀ ਸਹਾਇਕ ਸਿਵਲ ਸਰਜਨ ਡਾ. ਨਿਧੀ ਸਤੀਸ਼ ਮਿੱਤਲ,, ਜਿਲਾ ਸਿਹਤ ਅਫਸਰ ਡਾ: ਰਵਿੰਦਰਪਾਲ ਕੌਰ  ਹਾਜ਼ਰ ਸਨ ।
 :-ਸਿਵਲ ਸਰਜਨ ਡਾ: ਅਮਰਜੀਤ ਕੌਰ ਜ਼ਿਲ੍ਹੇ ਦੇ ਸਮੂਹ ਐਸ. ਐਮ. ਓਜ਼ ਤੇ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕਰਦੇ ਹੋਏ।

About Post Author

Share and Enjoy !

Shares

Leave a Reply

Your email address will not be published.