ਮਾਨਸਾ ਵਿੱਚ ਨਸ਼ਾ ਵਿਰੋਧੀ ਆਵਾਜ਼ ਦਾ ਕਤਲ, ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ  ਨੇ ਮਾਨ ਸਰਕਾਰ ਨੂੰ ਘੇਰਿਆ

Share and Enjoy !

Shares
ਨਵਾਂਸ਼ਹਿਰ (ਜਤਿੰਦਰਪਾਲ ਸਿੰਘ ਕਲੇਰ) : ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਝੋਟਾ ਦੇ ਸ਼ਰੇਆਮ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਘਟਨਾ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਮੀਤ ਪ੍ਰਧਾਨ ਭਾਜਪਾ ਪੰਜਾਬ ਓਬੀਸੀ ਮੋਰਚਾ   ਸੰਦੀਪ ਭਾਟੀਆ ਸੋਨੂੰ  ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਸੂਬੇ ਵਿੱਚ ਜੰਗਲ ਰਾਜ ਹੋਣ ਦੇ ਦੋਸ਼ ਲਾਏ ਹਨ।
ਭਾਜਪਾ ਆਗੂ ਸੰਦੀਪ ਭਾਟੀਆ ਨੇ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਕਤਲ ਹੋ ਰਹੇ ਹਨ, ਗੈਂਗਸਟਰਵਾਦ ਵਧ ਰਿਹਾ ਹੈ ਅਤੇ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ। ਲਾਅ ਐਂਡ ਆਰਡਰ ਸਿਰਫ ਨਾਮ ਦਾ ਰਹਿ ਗਿਆ ਹੈ। ਜਿਹੜਾ ਵਿਅਕਤੀ ਨਸ਼ਿਆਂ ਖਿਲਾਫ ਆਵਾਜ਼ ਚੁੱਕਦਾ ਹੈ, ਉਸ ਨੂੰ ਦਿਨ ਦਿਹਾੜੇ ਮਾਰ ਦਿੱਤਾ ਜਾਂਦਾ ਹੈ, ਇਹ ਬਹੁਤ ਹੀ ਨਿੰਦਣਯੋਗ ਹੈ।
ਉਨ੍ਹਾਂ ਸਿੱਧੇ ਤੌਰ ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਮਲਾ ਬੋਲਦਿਆਂ ਕਿਹਾ ਕਿ ਬਦਲਾਅ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੱਸੇ ਕਿ ਕੀ ਇਹੀ ਉਨ੍ਹਾਂ ਦਾ ਬਦਲਾਅ ਹੈ? ਜਿਸ ਬਦਲਾਅ ਦੀ ਗੱਲ ਕਰਕੇ ਉਹ ਸੱਤਾ ਵਿੱਚ ਆਏ ਸਨ, ਅੱਜ ਉਸ ਬਦਲਾਅ ਵਿੱਚ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਸੰਦੀਪ ਭਾਟੀਆ ਸੋਨੂੰ  ਨੇ ਕਿਹਾ ਕਿ ਭਗਵੰਤ ਮਾਨ ਜੀ, ਪੰਜਾਬੀਆਂ ਤੇ ਰਹਿਮ ਕਰੋ, ਅਸਤੀਫਾ ਦਿਓ ਅਤੇ ਪੰਜਾਬ ਨੂੰ ਬਖਸ਼ ਦਿਓ। ਪੰਜਾਬ ਨੂੰ ਤੁਰੰਤ ਸਖ਼ਤ ਪ੍ਰਸ਼ਾਸਨ ਦੀ ਲੋੜ ਹੈ, ਨਾ ਕਿ ਇਸ਼ਤਿਹਾਰਾਂ ਵਾਲੀ ਸਰਕਾਰ ਦੀ।
ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਝੋਟਾ ਦੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੰਜਾਬ ਵਿੱਚ ਵਿਗੜ ਚੁੱਕੀ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਠੋਸ ਕਦਮ ਚੁੱਕੇ ਜਾਣ।

About Post Author

Share and Enjoy !

Shares

Leave a Reply

Your email address will not be published.