ਯੂਥ ਅਕਾਲੀ ਦਲ ‘ਚ ਨੌਜਵਾਨਾਂ ਨੂੰ ਮਾਣ, ਸਰਪੰਚ ਨਿਸ਼ਾਨਬੀਰ ਸਿੰਘ ਭੀਣ ਕੋਰ ਕਮੇਟੀ ‘ਚ ਸ਼ਾਮਲ

Share and Enjoy !

Shares
ਨਵਾਂਸ਼ਹਿਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚ ਨੌਜਵਾਨ ਲੀਡਰਸ਼ਿਪ ਨੂੰ ਅੱਗੇ ਲਿਆਉਣ ਦੀ ਮੁਹਿੰਮ ਤਹਿਤ ਅਹਿਮ ਨਿਯੁਕਤੀ ਕੀਤੀ ਗਈ ਹੈ। ਨੌਜਵਾਨ ਆਗੂ ਅਤੇ ਸਰਪੰਚ ਨਿਸ਼ਾਨਬੀਰ ਸਿੰਘ ਭੀਣ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਹ ਨਿਯੁਕਤੀ ਖੁਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਹੈ। ਇਸ ਨਿਯੁਕਤੀ ਨਾਲ ਨਿਸ਼ਾਨਬੀਰ ਸਿੰਘ ਭੀਣ ਨੂੰ ਯੂਥ ਵਿੰਗ ਵਿੱਚ ਅਹਿਮ ਜ਼ਿੰਮੇਵਾਰੀ ਮਿਲੀ ਹੈ।
ਜ਼ਿਕਰਯੋਗ ਹੈ ਕਿ ਸਰਪੰਚ ਨਿਸ਼ਾਨਬੀਰ ਭੀਣ ਪਿਛਲੇ ਦਿਨੀਂ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ। ਪਿੰਡ ਦੀ ਸਰਪੰਚੀ ਤੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਨਿਸ਼ਾਨਬੀਰ ਸਿੰਘ ਨੇ ਥੋੜ੍ਹੇ ਸਮੇਂ ਵਿੱਚ ਹੀ ਲੋਕਾਂ ਨਾਲ ਜੁੜ ਕੇ ਆਪਣੀ ਵੱਖਰੀ ਪਛਾਣ ਬਣਾਈ ਹੈ। ਹੁਣ ਕੋਰ ਕਮੇਟੀ ਵਿੱਚ ਸ਼ਾਮਲ ਹੋਣ ਨਾਲ ਉਨ੍ਹਾਂ ਨੂੰ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਅਤੇ ਜਥੇਬੰਦਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੀ ਵੱਡੀ ਜ਼ਿੰਮੇਵਾਰੀ ਮਿਲੀ ਹੈ।
ਆਪਣੀ ਨਿਯੁਕਤੀ ਤੇ ਰੋਜ਼ਾਨਾ ਅਜੀਤ ਨਾਲ ਗੱਲਬਾਤ ਕਰਦਿਆਂ ਨਿਸ਼ਾਨਬੀਰ ਸਿੰਘ ਭੀਣ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਤੇ ਭਰੋਸਾ ਜਤਾਉਣ ਲਈ ਉਹ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ, ਵੱਧ ਤੋਂ ਵੱਧ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਨਾਲ ਜੋੜਨ ਅਤੇ ਲੋਕਾਂ ਦੇ ਮਸਲਿਆਂ ਨੂੰ ਉਭਾਰਨ ਲਈ ਉਹ ਸਰਗਰਮ ਭੂਮਿਕਾ ਨਿਭਾਉਣਗੇ।

About Post Author

Share and Enjoy !

Shares

Leave a Reply

Your email address will not be published.