ਐੱਸ.ਯੂ.ਐੱਸ. ਕਾਲਜ ਦਾ ਬੀ.ਐੱਡ. ਨਤੀਜਾ ਰਿਹਾ ਸ਼ਾਨਦਾਰ

Share and Enjoy !

Shares
ਲੌਂਗੋਵਾਲ (ਜਗਸੀਰ ਸਿੰਘ) –  ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ ਮਹਿਲਾਂ ਚੌਂਕ
ਦਾ ਬੀ.ਐੱਡ. ਸੈਸ਼ਨ 2025-27 ਦੇ ਪਹਿਲੇ ਸਾਲ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਚੇਅਰਮੈਨ ਸ੍ਰੀ ਰਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ੍ਰੀ ਕੌਰ ਸਿੰਘ ਦੁੱਲਟ  ਦੀ ਅਗਵਾਈ ਹੇਠ ਚੱਲ ਰਹੀ ਇਸ ਸੰਸਥਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪੁਜ਼ੀਸ਼ਨਾਂ ਹਾਸਲ ਕੀਤੀਆਂ। ਨਤੀਜੇ ਵਿੱਚ ਹਰਸ਼ਦੀਪ ਕੌਰ, ਪੁੱਤਰੀ ਜਸਪਾਲ ਸਿੰਘ ਨੇ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸ਼ਿੰਪੀ ਕਾਲੜਾ, ਪੁੱਤਰੀ ਸੋਮਨਾਥ ਕਾਲੜਾ ਨੇ 86 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਲਵਲੀਨ, ਪੁੱਤਰੀ ਜਗਸੀਰ ਰਾਮ ਨੇ 85 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਸ਼ਾਨਦਾਰ ਨਤੀਜਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਦੀ ਸਫ਼ਲਤਾ ਲਈ ਸਮੂਹ ਸਟਾਫ਼ ਮੈਂਬਰਾਂ ਵੱਲੋਂ ਕੀਤੀ ਗਈ ਮਿਹਨਤ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੜ੍ਹਾਈ ਲਈ ਨਵੀਆਂ ਤਕਨੀਕਾਂ ਅਤੇ ਆਧੁਨਿਕ ਵਿਧੀਆਂ ਅਪਣਾ ਕੇ ਹੋਰ ਵੀ ਬਿਹਤਰ ਨਤੀਜੇ ਹਾਸਲ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।

About Post Author

Share and Enjoy !

Shares

Leave a Reply

Your email address will not be published.