ਲਗਾਤਾਰ ਹੋ ਰਹੇ ਕਤਲਾਂ ਨੂੰ ਲੈ ਕੇ ਗਰਮਾਈ ਪੰਜਾਬ ਦੀ ਸਿਆਸਤ ਭਾਜਪਾ ਆਗੂ ਅਸ਼ੋਕ ਨਾਨੋਵਾਲ ਨੇ ਮੰਗਿਆ ਸੀ.ਐਮ. ਭਗਵੰਤ ਮਾਨ ਦਾ ਅਸਤੀਫਾ , ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਕੀਤੀ ਮੰਗ

Share and Enjoy !

Shares
ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ।  ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਅਸ਼ੋਕ ਨਾਨੋਵਾਲ ਨੇ ਕਿਹਾ ਕਿ ਨਸ਼ਿਆਂ ਦੇ
ਖ਼ਿਲਾਫ਼ ਕੰਮ ਕਰਨ ਵਾਲੇ ਵਿਅਕਤੀ ਦਾ ਕਤਲ ਹੋ ਜਾਣਾ ਸਰਕਾਰ ਕਾਰਗੁਜ਼ਾਰੀ  ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਅਸ਼ੋਕ ਨਾਨੋਵਾਲ ਸਵਾਲ ਕੀਤਾ ਕਿ ਜੇਕਰ ਨਸ਼ਿਆਂ ਵਿਰੁੱਧ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਰਹੀ ਹੈ ਤਾਂ ਫਿਰ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਕਿਸੇ ਵਿਅਕਤੀ ਨੂੰ ਸਰੇਆਮ ਗੋਲੀ ਕਿਸ ਤਰ੍ਹਾਂ ਵੱਜ ਸਕਦੀ ਹੈ? ਉਨ੍ਹਾਂ ਸਪਸ਼ਟ ਕਿਹਾ ਕਿ ਸਰਕਾਰ ਦੀ ਮੁਹਿਮ ਸਿਰਫ
ਪ੍ਰਚਾਰ ਪਾਉਣ ਦਾ ਇੱਕ ਹਥਕੰਡਾ ਹੈ। ਜਿਸਦਾ ਜ਼ਮੀਨੀ ਪੱਧਰ ‘ਤੇ ਅੱਜ ਤੱਕ ਕੋਈ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ। ਅਸ਼ੋਕ ਨਾਨੋਵਾਲ ਨੇ ਕਿਹਾ ਕਿ ਪੰਜਾਬ ਵਿੱਚ ਗਾਇਕ ਕਲਾਕਾਰਾਂ, ਖਿਡਾਰੀਆਂ, ਜਨਤਾ ਦੇ ਚੁਣੇ ਹੋਏ ਅਨੇਕਾਂ ਸਰਪੰਚਾਂ ਦੇ ਕਤਲ ਪਿਛਲੇ ਦਿਨਾਂ ਵਿੱਚ ਹੋਏ ਹਨ। ਇੱਥੋਂ ਤੱਕ ਕਿ ਪੁਲਿਸ ਦੇ ਮੁਲਾਜ਼ਮਾ ਨੂੰ ਵੀ ਮੌਤ ਦੇ ਘਾਟ ਉਤਾਰਿਆ ਗਿਆ ਹੈ। ਹੁਣ ਮਾਨਸਾ
ਵਿੱਚ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਦੀ ਘਟਨਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਅਸਲੀਅਤ ਜਗ ਜਾਹਿਰ ਕਰ ਦਿੱਤੀ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਅੱਜ ਸਮੇਂ ਦੀ ਮੰਗ ਹੈ। ਕਿਉਂਕਿ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਨਾਉਣਾ ਪੁਲਿਸ ਦੀ ਜਿੰਮੇਵਾਰੀ ਹੁੰਦੀ ਹੈ, ਜਦਕਿ ਪੰਜਾਬ ਵਿੱਚ ਖੁਦ ਪੁਲਿਸ ਹੀ ਸੁਰੱਖਿਅਤ ਨਹੀਂ ਹੈ। ਹਾਲ ਹੀ ਵਿੱਚ ਤਰਨਤਾਰਨ ਵਿੱਚ ਏ.ਐੱਸ.ਆਈ. ਇਕਬਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਇਸ ਦਾ ਪ੍ਰਤੱਖ ਪ੍ਰਮਾਣ ਹੈ। ਉਹਨਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਕਾਨੂੰਨ-ਵਿਵਸਥਾ ਨੂੰ ਲੈ ਕੇ
ਸਰਕਾਰ ਦੀ ਜਵਾਬਦੇਹੀ ਦਾ ਸਵਾਲ ਹੋਰ ਅਹਿਮ ਹੋ ਜਾਂਦਾ ਹੈ। ਆਮ ਲੋਕਾਂ, ਕਲਾਕਾਰਾਂ, ਖਿਡਾਰੀਆਂ, ਪੁਲਿਸ ਮੁਲਾਜ਼ਮਾਂ ਅਤੇ ਸਮਾਜ ਵਿੱਚੋਂ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁਢਲੀ ਜਿੰਮਵਾਰੀ ਹੈ, ਜਿਸ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ। ਇਸ ਲਈ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕਰਦੇ ਹਨ ਕਿ ਪੰਜਾਬ ਵਿੱਚ ਗਵਰਨਰ ਰਾਜ ਲਾਗੂ ਕਰਨ ਦੀ ਤੁਰੰਤ ਰਾਸ਼ਟਰਪਤੀ ਨੂੰ ਸਿਫਾਰਸ਼ ਕੀਤੀ ਜਾਵੇ।

About Post Author

Share and Enjoy !

Shares

Leave a Reply

Your email address will not be published.