ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼ ਲਈ ਮਾਨਸਾ ਜਾ ਰਹੇ ਕਾਂਗਰਸ ਆਗੂਆਂ ਨੂੰ ਪੁਲਿਸ ਨੇ ਰੋਕ ਕੇ ਹਿਰਾਸਤ ਵਿੱਚ ਲਿਆ, ਮਾਨ ਸਰਕਾਰ ਖਿਲਾਫ਼ ਨਾਅਰੇਬਾਜ਼ੀ

Share and Enjoy !

Shares
ਨਵਾਂਸ਼ਹਿਰ /ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) – ਬੀਤੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਲੜਾਈ ਲੜਨ ਵਾਲੇ ਸਮਾਜ ਸੇਵੀ ਅਤੇ ਐਂਟੀ-ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਨੂੰ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੂੰ ਲੈ ਕੇ ਸਿਆਸੀ, ਸਮਾਜਿਕ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸੇ ਸਬੰਧ ਵਿੱਚ ਇਨਸਾਫ਼ ਦੀ ਮੰਗ ਲਈ ਮਾਨਸਾ ਜਾ ਰਹੇ ਕਾਂਗਰਸ ਆਗੂਆਂ ਨੂੰ ਪੰਜਾਬ ਪੁਲਿਸ ਵੱਲੋਂ ਰਸਤੇ ਵਿੱਚ ਹੀ ਰੋਕ ਕੇ ਹਿਰਾਸਤ ਵਿੱਚ ਲੈ ਲਿਆ ਗਿਆ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਾਂਗਰਸ ਦੇ ਸੀਨੀਅਰ ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ, ਸੰਜੀਵ ਸੋਨੂੰ ਪ੍ਰੇਮ ਨਗਰ ਅਤੇ ਪ੍ਰਿੰਸ ਪਵਾਰ ਮਾਨਸਾ ਨੂੰ ਜਾ ਰਹੇ ਸਨ ਤਾਂ ਥਾਣਾ ਕਾਠਗੜ੍ਹ ਦੇ ਐਸ.ਐਚ.ਓ ਇੰਸਪੈਕਟਰ ਕਮਲ ਤਨੇਜਾ ਨੇ ਆਪਣੀ ਟੀਮ ਨਾਲ ਆਸਰੋਂ ਨੇੜੇ ਹਾਈਟੈੱਕ ਨਾਕੇ ‘ਤੇ ਉਨ੍ਹਾਂ ਨੂੰ ਰੋਕ ਲਿਆ ਅਤੇ ਆਸਰੋਂ ਪੁਲਿਸ ਚੌਂਕੀ ਵਿਖੇ ਲੈ ਗਏ।
ਪ੍ਰਧਾਨ ਸੁਰਿੰਦਰ ਛਿੰਦਾ ਨੇ ਦੱਸਿਆ ਕਿ ਪੁਲਿਸ ਸਵੇਰੇ ਤੜਕੇ ਤੋਂ ਹੀ ਉਨ੍ਹਾਂ ਦੇ ਘਰਾਂ ਵਿੱਚ ਛਾਪੇਮਾਰੀ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਮਾਨਸਾ ਜਾਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਕਤਲ ਕਾਂਡ ਤੋਂ ਬਾਅਦ ਬੁਰੀ ਤਰ੍ਹਾਂ ਡਰੀ ਹੋਈ ਹੈ।
ਛਿੰਦਾ ਨੇ ਕਿਹਾ ਕਿ ਮਾਨ ਸਾਹਿਬ ਪੁਲਿਸ ਦੀ ਵਰਤੋਂ ਜਿੱਥੇ ਕਰਨ ਦੀ ਲੋੜ ਹੈ ਉੱਥੇ ਨਹੀਂ ਕਰ ਰਹੇ। ਜਿੱਥੇ ਨਸ਼ਾ ਵਿਕ ਰਿਹਾ ਹੈ, ਜਿੱਥੇ ਦਿਨ-ਦਿਹਾੜੇ ਕਤਲ ਹੋ ਰਹੇ ਹਨ, ਉੱਥੇ ਕਾਰਵਾਈ ਨਹੀਂ ਹੋ ਰਹੀ, ਸਗੋਂ ਨਸ਼ਿਆਂ ਖਿਲਾਫ਼ ਆਵਾਜ਼ ਉਠਾਉਣ ਵਾਲਿਆਂ ਅਤੇ ਇਨਸਾਫ਼ ਮੰਗਣ ਜਾ ਰਹੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ।
ਇਸ ਮੌਕੇ ਆਸਰੋਂ ਚੌਂਕੀ ਵਿਖੇ ਹਿਰਾਸਤ ਵਿੱਚ ਲਏ ਗਏ ਆਗੂਆਂ ਪ੍ਰਧਾਨ ਸੁਰਿੰਦਰ ਛਿੰਦਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।

About Post Author

Share and Enjoy !

Shares

Leave a Reply

Your email address will not be published.