ਪੰਜਾਬ ਕਾਂਗਰਸ ਦੇ ਬੁਲਾਰੇ ਗੱਗੀ ਗਿੱਲ ਨੇ ਸਾਥੀਆਂ ਸਮੇਤ ਪ੍ਰਧਾਨ ਪ੍ਰਗਟ ਸਿੰਘ ਨਾਲ ਕੀਤੀ ਮੁਲਾਕਾਤ

Share and Enjoy !

Shares

ਮਾਛੀਵਾੜਾ ਸਾਹਿਬ (ਹਰਪ੍ਰੀਤ ਸਿੰਘ ਕੈਲੇ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਕੁਲਜੀਤ ਸਿੰਘ ਗੱਗੀ ਗਿੱਲ ਨੇ ਅੱਜ ਪੰਜਾਬ ਦੇ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਆਪਣੇ ਸਾਥੀਆਂ ਸਮੇਤ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ, ਸਵਰਨ ਸਿੰਘ ਲਾਦੀਆਂ, ਸਾਬਕਾ ਸਰਪੰਚ ਹਰਜੀਤ ਸਿੰਘ ਚੀਮਾ, ਸਾਬਕਾ ਬਲਾਕ ਸੰਮਤੀ ਮੈਂਬਰ ਹਰਦੇਵ ਸਿੰਘ ਲਾਦੀਆਂ, ਸਾਬਕਾ ਸਰਪੰਚ ਸੁੱਖੂ ਮਹੰਤ, ਗੁਰਜੀਤ ਸਿੰਘ ਧਾਂਦਰਾ ਸਾਬਕਾ ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ ਬਬਲੂ ਜੱਸੋਵਾਲ, ਸਾਬਕਾ ਸਰਪੰਚ ਵਿਜੇ ਸਿੰਘ ਅੰਮ੍ਰਿਤ ਪਾਲ ਸਿੰਘ ਜਰਖੜ ਗੁਰਦੀਪ ਸਿੰਘ ਬਾੜੇਵਾਲ ਵੀ ਹਾਜ਼ਰ ਸਨ । ਇਸ ਮੌਕੇ ਕਾਂਗਰਸ ਦੇ ਬੁਲਾਰੇ ਕੁਲਜੀਤ ਸਿੰਘ ਗੱਗੀ ਗਿੱਲ ਨੇ ਹਲਕਾ ਗਿੱਲ ਬਾਰੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕਾ ਕਾਂਗਰਸੀ ਪੱਖੀ ਹੈ ਪਰ ਪਿਛਲੀ ਲੀਡਰਸ਼ਿਪ ਦੀਆਂ ਗਲਤੀਆਂ ਕਾਰਨ ਇਸ ਹਲਕੇ ਅੰਦਰ ਕਾਂਗਰਸ ਪਾਰਟੀ ਦੀ ਪਿਛਲੇ ਸਮੇਂ ਵਿੱਚ ਹਾਰ ਹੋਈ ਹੈ। ਕਿਉਂਕਿ ਕਾਂਗਰਸ ਸਰਕਾਰ ਮੌਕੇ ਜਿੱਥੇ ਵਿਰੋਧੀ ਪਾਰਟੀਆਂ ਦੇ ਵਰਕਰਾਂ ਨੂੰ ਮਾਣ ਸਨਮਾਨ ਮਿਲਦਾ ਰਿਹਾ ਉਸ ਦੇ ਨਾਲ ਹੀ ਕਾਂਗਰਸ ਪਾਰਟੀ ਦੇ ਟਕਸਾਲੀ ਵਰਕਰਾਂ ਨੂੰ ਹਮੇਸ਼ਾ ਨਜ਼ਰ ਅੰਦਾਜ਼ ਕੀਤਾ ਗਿਆ। ਉਹਨਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜੇਕਰ ਕਾਂਗਰਸ ਪਾਰਟੀ ਕਿਸੇ ਸਾਫ ਅਕਸ ਵਾਲੇ ਹਲਕਾ ਹਲਕੇ ਨਾਲ ਸੰਬੰਧਿਤ ਟਕਸਾਲੀ ਵਰਕਰ ਨੂੰ ਟਿਕਟ ਦੇ ਕੇ ਭੇਜੇਗੀ ਤਾਂ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤ ਸਕਦੀ ਹੈ।

About Post Author

Share and Enjoy !

Shares

Leave a Reply

Your email address will not be published.