ਪੰਜਾਬ ਵਿੱਚ ਨਸ਼ੇ, ਗੈਂਗਸਟਰਵਾਦ ਅਤੇ ਦਿਨ-ਦਿਹਾੜੇ ਹੋ ਰਹੇ ਕਤਲ

Share and Enjoy !

Shares

– ਸਰਕਾਰ ਕਾਨੂੰਨ-ਵਿਵਸਥਾ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ : ਡਾ. ਸਤਵਿੰਦਰ ਬਿੱਟੂ
(ਸੰਜੀਵ ਕੁਮਾਰ ਬੌਬੀ) ਨਵਾਂਸ਼ਹਿਰ। ਅੱਜ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਸਾਰੀਆਂ ਪਾਰਟੀਆਂ ਵੱਲੋਂ ਲਗਾਏ ਗਏ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਹ ਮੁੱਦਾ ਕਿਸੇ ਇੱਕ ਪਾਰਟੀ ਦਾ ਨਹੀਂ, ਸਗੋਂ ਪੂਰੇ ਪੰਜਾਬ ਦੀ ਸੁਰੱਖਿਆ ਅਤੇ ਇਨਸਾਫ਼ ਦਾ ਹੈ। ਇਸੇ ਲਈ ਅੱਜ ਸਿਆਸਤ ਤੋਂ ਉੱਪਰ ਉੱਠ ਕੇ ਹਰ ਪਾਰਟੀ ਅਤੇ ਹਰ ਵਰਗ ਦੇ ਲੋਕਾਂ ਨੇ ਇੱਕ ਆਵਾਜ਼ ਵਿੱਚ ਇਸ ਘਿਨਾਉਣੇ ਕਤਲ ਦੀ ਨਿੰਦਾ ਕੀਤੀ।
ਪੰਜਾਬ ਵਿੱਚ ਨਸ਼ੇ, ਗੈਂਗਸਟਰਵਾਦ ਅਤੇ ਦਿਨ-ਦਿਹਾੜੇ ਹੋ ਰਹੇ ਕਤਲ ਇਸ ਗੱਲ ਦਾ ਸਬੂਤ ਹਨ ਕਿ ਮੌਜੂਦਾ ਸਰਕਾਰ ਕਾਨੂੰਨ-ਵਿਵਸਥਾ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਆਮ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ, ਜਦਕਿ ਸਰਕਾਰ ਸਿਰਫ਼ ਇਸ਼ਤਿਹਾਰਾਂ ਅਤੇ ਦਾਅਵਿਆਂ ਵਿੱਚ ਰੁੱਝੀ ਹੋਈ ਹੈ।
ਸਾਡੀ ਮੰਗ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ। ??
ਦੁੱਖ ਦੀ ਇਸ ਘੜੀ ਵਿੱਚ ਅਸੀਂ ਪੀੜਤ ਪਰਿਵਾਰ ਨਾਲ ਡਟ ਕੇ ਖੜ੍ਹੇ ਹਾਂ। ਇਨਸਾਫ਼ ਮਿਲਣ ਤੱਕ ਇਹ ਆਵਾਜ਼ ਬੁਲੰਦ ਰਹੇਗੀ।

About Post Author

Share and Enjoy !

Shares

Leave a Reply

Your email address will not be published.