ਪਿੰਡ ਨਿੱਘੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ: ਕਾਬਲ ਸਿੰਘ ਚੇਚੀ 

Share and Enjoy !

Shares
ਨਵਾਂਸ਼ਹਿਰ /ਕਾਠਗੜ੍ਹ  (ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਨਿੱਘੀ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬੁਲਾਰਿਆਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਇਸ ਮੌਕੇ ਸ੍ਰੀ ਬਲਜੀਤ ਰਾਮ ਵਾਈਸ ਡਿਸਟ੍ਰਿਕਟ ਕੋਆਰਡੀਨੇਟਰ, ਸ੍ਰੀਮਤੀ ਕਿਰਨ ਬਾਲਾ ਬਲਾਕ ਕੋਆਰਡੀਨੇਟਰ ਅਤੇ ਉੱਘੇ ਸਮਾਜਸੇਵੀ ਕਾਬਲ ਸਿੰਘ ਚੇਚੀ ਸੇਵਾਮੁਕਤ ਏ.ਐੱਸ.ਆਈ. ਵਿਜੀਲੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜੋ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਪਰਿਵਾਰਾਂ ਨੂੰ ਵੀ ਪ੍ਰਭਾਵਿਤ ਕਰਦੀ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਉਣ ਲਈ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਪਿੰਡ ਵਾਸੀਆਂ, ਮਾਪਿਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾਵੇ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਫ਼ਰਤ ਕਰਨ ਦੀ ਬਜਾਏ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਜਾਵੇ।
ਬੁਲਾਰਿਆਂ ਨੇ ਕਿਹਾ ਕਿ ਜੇਕਰ ਹਰ ਪਿੰਡ ਵਾਸੀ ਨਸ਼ਿਆਂ ਵਿਰੁੱਧ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਵੇ, ਤਾਂ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ।
ਅੰਤ ਵਿੱਚ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਮਿੰਦੋ ਦੇਵੀ ਸਰਪੰਚ, ਬਲਵੀਰ ਚੰਦ ਚੇਚੀ, ਠੇਕੇਦਾਰ ਰਾਮ ਦਾਸ, ਕਮਲਜੀਤ ਚੇਚੀ, ਸਰਬਣ ਚੇਚੀ, ਭਗਤ ਲਾਡੀ ਧੀਮਾਨ, ਗੀਤਾ ਦੇਵੀ, ਨਸੀਬ ਚੰਦ, ਬਲਦੇਵ ਬਿੰਦੀ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.