ਫਿਲੌਰ ਵਿਖੇ ਸੀਐਮ ਭਗਵੰਤ ਮਾਨ ਦੀ ਉੱਚ ਪੁਲਿਸ ਤੇ ਸਿਵਲ ਅਧਿਕਾਰੀਆਂ ਨਾਲ ਅਹਿਮ ਮੀਟਿੰਗ, ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

Share and Enjoy !

Shares
ਲਸਾੜਾ/ਫਿਲੌਰ,,ਬੱਗਾ  ਸੇਲਕੀਆਣਾ,,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਫਿਲੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਸੂਬੇ ਦੇ ਉੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਦੀਆਂ ਵੱਖ-ਵੱਖ ਪੁਲਿਸ ਰੇਂਜਾਂ ਦੇ ਡੀਆਈਜੀ, ਪੁਲਿਸ ਕਮਿਸ਼ਨਰਾਂ, ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਕੈਬਨਿਟ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਅਤੇ ਡਾ. ਬਲਬੀਰ ਸਿੰਘ ਸਮੇਤ ਹੋਰ ਮੰਤਰੀ ਵੀ ਮੌਜੂਦ ਸਨ ਮੀਟਿੰਗ ਦੌਰਾਨ ਮੁੱਖ ਤੌਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦਾ ਕੰਮ ਨਹੀਂ ਹੈ, ਸਗੋਂ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮੱਥੇ ’ਤੇ ਲੱਗੇ ਨਸ਼ਿਆਂ ਦੇ ਕਲੰਕ ਨੂੰ ਮਿਟਾਉਣ ਲਈ ਯਤਨਸ਼ੀਲ ਹੈ ਅਤੇ ਇਸ ਮੁਹਿੰਮ ਵਿੱਚ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਕਰਨ ਵਾਲਿਆਂ ਨੂੰ ਮਰੀਜ਼ਾਂ ਵਾਂਗ ਸਮਝ ਕੇ ਉਨ੍ਹਾਂ ਦਾ ਇਲਾਜ ਅਤੇ ਮੁੜ ਵਸੇਬਾ ਕਰਵਾਉਣਾ ਚਾਹੀਦਾ ਹੈ, ਜਦਕਿ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸਪਲਾਈ ਚੇਨ ਨੂੰ ਤੋੜਨਾ ਲਾਜ਼ਮੀ ਹੈ। ਉਨ੍ਹਾਂ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਅਧਿਕਾਰੀਆਂ ਨੂੰ ਇਸ ਮੁਹਿੰਮ ਵਿੱਚ ਹੋਰ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਉਨ੍ਹਾਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਐਂਟੀ-ਡਰੋਨ ਪ੍ਰਣਾਲੀ ਰਾਹੀਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ ਪੁਲਿਸ ਅਧਿਕਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਹਦਾਇਤ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਦਾ ਕਿਰਦਾਰ ਅਜਿਹਾ ਹੋਣਾ ਚਾਹੀਦਾ ਹੈ ਕਿ ਲੋਕ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਨ ਅਤੇ ਪੁਲਿਸ ਪ੍ਰਤੀ ਲੋਕਾਂ ਦਾ ਭਰੋਸਾ ਮਜ਼ਬੂਤ ਹੋਵੇ ਉਨ੍ਹਾਂ ਪੰਜਾਬ ਪੁਲਿਸ ਦੇ ਡੀਐੱਸਪੀਜ਼ ਨੂੰ 117 ਨਵੇਂ ਵਾਹਨ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਹੋਰ ਅਪਰਾਧਾਂ ਵਿਰੁੱਧ ਕਾਰਵਾਈ ਲਈ ਪੁਲਿਸ ਪ੍ਰਸ਼ਾਸਨ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ ਪੰਜਾਬ ਦੀ ਰਾਖੀ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ ਦਿਤਾ ਗਿਆ ਮੁੱਖ ਮੰਤਰੀ ਨੇ ਪੰਜਾਬ ਦੇ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਧਰਤੀ ਬਹਾਦਰਾਂ, ਜਰਨੈਲਾਂ ਅਤੇ ਯੋਧਿਆਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਪੰਜਾਬ ਦੀ ਰਾਖੀ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਮਿਸਾਲ ਦਿੰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਸਾਰੇ ਮਿਲ ਕੇ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾਣ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੰਡਨ ਜਾਂ ਕੈਲੀਫੋਰਨੀਆ ਬਣਾਉਣ ਦੀ ਲੋੜ ਨਹੀਂ, ਸਗੋਂ ਪੰਜਾਬ ਨੂੰ ਇਸ ਦੀ ਆਪਣੀ ਪਛਾਣ, ਵਿਰਾਸਤ ਅਤੇ ਤਰੱਕੀ ਨਾਲ ਅੱਗੇ ਵਧਾਉਣਾ ਚਾਹੀਦਾ ਹੈ ਖੇਡਾਂ ਅਤੇ ਸਿੱਖਿਆ ਵਿੱਚ ਪੰਜਾਬ ਦੀ ਤਰੱਕੀ ਦਾ ਜ਼ਿਕਰ ਕੀਤਾ ਗਿਆ ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਏਸ਼ੀਅਨ ਹਾਕੀ ਟੂਰਨਾਮੈਂਟ ਦਾ ਹਵਾਲਾ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡ ਮੁਕਾਬਲੇ ਦੇਖਣ ਲਈ ਲੈ ਕੇ ਜਾਣ, ਤਾਂ ਜੋ ਉਨ੍ਹਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਹੋਵੇ। ਉਨ੍ਹਾਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਦੇ ਸਰਵੇਖਣ ਅਨੁਸਾਰ ਪੰਜਾਬ ਨੇ ਮੁੱਢਲੀ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ ਮਾਨਸਾ ਵਿੱਚ ਵਾਪਰੀ ਘਟਨਾ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਇਸ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਘਟਨਾ ਪਿੱਛੇ ਜਿਹੜੇ ਵੀ ਲੋਕਾਂ ਦੀ ਸਾਜ਼ਿਸ਼ ਸਾਹਮਣੇ ਆਵੇਗੀ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਰੱਖਣ, ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ

About Post Author

Share and Enjoy !

Shares

Leave a Reply

Your email address will not be published.