ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 1500 ਮਰੀਜ਼ਾਂ ਦੀ ਕੀਤੀ ਜਾਂਚ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ, ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਸਾਡਾ ਉਦੇਸ਼ : ਡਾ. ਉਬਰਾਏ

Share and Enjoy !

Shares

ਹੁਸ਼ਿਆਰਪੁਰ(ਤਰਸੇਮ ਦੀਵਾਨਾ) — ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ ਪੁਰ ਹੀਰਾ ਵੱਲੋਂ ਸਾਲਾਨਾ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉਬਰਾਏ ਹੋਮਿਓਪੈਥਿਕ ਸਟੋਰ ਵੱਲੋਂ ਲੋਕ ਸੇਵਾ ਦੀ ਭਾਵਨਾ ਤਹਿਤ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਲਗਭਗ 1500 ਮਰੀਜ਼ਾਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਹੋਮਿਓਪੈਥਿਕ ਦਵਾਈਆਂ ਦਿੱਤੀਆਂ ਗਈਆਂ ਅਤੇ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਡਾ. ਹਰਜਿੰਦਰ ਸਿੰਘ ਉਬਰਾਏ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਦੀ ਸੇਵਾ, ਨਿਮਰਤਾ, ਦਇਆ ਅਤੇ ਪਰਉਪਕਾਰ ਦੀ ਮਹਾਨ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਡੀਕਲ ਕੈਂਪ ਲਗਾਉਣ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣਾ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਉੱਤਮ ਕਾਰਜ ਹੈ ਅਤੇ ਹਰ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਡਾ. ਉਬਰਾਏ ਨੇ ਦੱਸਿਆ ਕਿ ਹਰ ਸਾਲ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਇਸ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਸਾਲ ਵੀ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਕੈਂਪ ਦਾ ਲਾਭ ਉਠਾਇਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦਾਂ ਤੱਕ ਡਾਕਟਰੀ ਸਹਾਇਤਾ ਪਹੁੰਚਾਉਣਾ ਇਸ ਉਪਰਾਲੇ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕੈਂਪ ਦੇ ਸਫ਼ਲ ਆਯੋਜਨ ਲਈ ਸਹਿਯੋਗ ਦੇਣ ਵਾਲੇ ਪ੍ਰਬੰਧਕਾਂ, ਡਾਕਟਰਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਡਾ. ਕਮਲਜੀਤ ਸਿੰਘ ਜਲੰਧਰ, ਪ੍ਰਧਾਨ ਨੌਰਦਨ ਇੰਡੀਆ ਹੋਮਿਓਪੈਥਿਕ ਮੈਡੀਕਲ ਐਸੋਸੀਏਸ਼ਨ, ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਰਮਨਪ੍ਰੀਤ ਸਿੰਘ ਉਬਰਾਏ, ਗੁਰਦੇਵ ਸਿੰਘ ਮੰਡੀ ਬੋਰਡ ਵਾਲੇ, ਸੰਦੀਪ ਕੁਮਾਰ ਅਤੇ ਡਾ. ਜੌਹਨ ਨੇ ਸੇਵਾਵਾਂ ਨਿਭਾਈਆਂ। ਇਸ ਤੋਂ ਇਲਾਵਾ ਉਬਰਾਏ ਹੋਮਿਓਪੈਥਿਕ ਸਟੋਰ ਦੇ ਸਟਾਫ਼ ਮੈਂਬਰ ਅਭਿਸ਼ੇਕ ਸਿੰਘ, ਸੁਮਿਤ ਕੁਮਾਰ, ਰੋਜ਼ੀ ਸਿੰਘ ਅਤੇ ਸਰਬਜੀਤ ਕੌਰ ਨੇ ਵੀ ਕੈਂਪ ਦੇ ਪ੍ਰਬੰਧਾਂ ਵਿੱਚ ਸਰਗਰਮ ਯੋਗਦਾਨ ਪਾਇਆ।

About Post Author

Share and Enjoy !

Shares

Leave a Reply

Your email address will not be published.