
ਹੁਸ਼ਿਆਰਪੁਰ(ਓ ਪੀ ਰਾਣਾ ) ਮਾਨਸਾ ‘ਚ ਨਸ਼ਿਆਂ ਦੇ ਵਪਾਰ ਵਿਰੁੱਧ ਆਵਾਜ਼ ਚੁੱਕਣ ਵਾਲੇ ਅਤੇ ਪੰਜਾਬ ਦੇ ਮਾਵਾਂ ਦੇ ਪੁੱਤ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆਏ ਪਰਮਿੰਦਰ ਸਿੰਘ ਝੋਟੇ ਦੇ ਹੋਏ ਕਤਲ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਤੇ ਸਰਕਾਰ ਦੀਆਂ ਦੋਗਲੀਆਂ ਨੀਤੀਆਂ ਦਾ ਸਖਤ ਨੋਟਿਸ ਲੈਂਦਿਆਂ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਕੱਤਰ ਮਨਿੰਦਰ ਸਿੰਘ ਸ਼ੇਰਪੁਰੀ, ਲੋਕ ਸਭਾ ਹੁਸ਼ਿਆਰਪੁਰ ਦੇ ਇੰਚਾਰਜ ਰਮਨ ਰੱਲ ਅਤੇ ਜ਼ਿਲਾ ਪ੍ਰਧਾਨ ਦਲਜੀਤ ਰਾਏ ਨੇ ਕਿਹਾ ਕਿ ਪਰਮਿੰਦਰ ਝੋਟੇ ਦਾ ਕਤਲ ਪੰਜਾਬ ਸੋਚੀ ਸਮਝੀ ਸ਼ਾਜਿਸ਼ ਅਤੇ ਮਾਨਸਾ ਪੁਲਿਸ ਦੀ ਢਿੱਲ ਮੱਠ ਦਾ ਨਤੀਜਾ ਹੈ।ਉਨਾਂ ਕਿਹਾ ਪੰਜਾਬ ਦੀ ਜ਼ਬਾਨੀ ਨੂੰ ਨਸ਼ਿਆਂ ਦੀ ਦਲ ਦਲ ਵਿੱਚ ਰੋੜਨਾ ਗਹਿਰੀ ਸ਼ਾਜਿਸ਼ ਦਾ ਨਤੀਜਾ ਹੈ ਜਿਸਦਾ ਬਸਪਾ ਪੰਜਾਬ ਵਲੋਂ ਸਖਤ ਵਿਰੋਧ ਅਤੇ ਰੋਸ ਕੀਤਾ ਜਾ ਰਿਹਾ ਹੈ।
ਬਸਪਾ ਆਗੂਆਂ ਨੇ ਕਿਹਾ ਹੁਣ ਨਸ਼ਿਆਂ ਖਿਲਾਫ ਆਵਾਜ਼ ਉਠਾਉਣ ਵਾਲਿਆਂ ਤੇ ਨਸ਼ਾ ਤਸਕਰ ਸਰੇਆਮ ਗੋਲੀਆਂ ਚਲਾਕੇ ਮੌਤ ਦੇ ਘਾਟ ਉਤਾਰ ਰਹੇ ਹਨ। ਪੰਜਾਬ ਅੰਦਰ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ। ਉਨਾਂ ਕਿਹਾ ਸਰਕਾਰ ਬੇਰੋਕ ਚੱਲ ਰਹੇ ਨਸ਼ਾ ਸਪਲਾਈ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ
ਪਹਿਲੀਆਂ ਸਰਕਾਰਾਂ ਦੇ ਮੁਕਾਬਲੇ ਹੁਣ ਦੀ ਆਪ ਸਰਕਾਰ ਦੇ ਕਾਰਜਕਾਲ ‘ਚ ਨਸ਼ਾ ਸਪਲਾਈ ਕਰਨ ਵਾਲਿਆਂ ਦੇ ਹੌਂਸਲੇ ਹੋਰ ਬੁਲੰਦ ਹੋਏ ਹਨ ਜਿਸਦੇ ਨਤੀਜੇ ਵਜੋਂ ਹਰ ਰੋਜ਼ ਹੀ ਪੰਜਾਬ ਵਿੱਚ ਨਸ਼ਿਆਂ ਨਾਲ ਮਰਨ ਵਾਲਿਆਂ ਦੀਆਂ ਖਬਰਾਂ ਆ ਰਹੀਆਂ ਹਨ। ਉਨ੍ਹਾਂ ਪੰਜਾਬ ‘ਚ ਦਿਨੋ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਹਾਲਤ ‘ਤੇ ਗਹਿਰੀ ਚਿੰਤਾ ਪ੍ਰਗਟ ਕੀਤੀ।
ਬਸਪਾ ਆਗੂਆਂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਪੰਜਾਬ ਸੰਭਾਲੋ ਮੁਹਿੰਮ ਰਾਹੀਂ ਪੰਜਾਬ ਦੀ ਜ਼ਬਾਨੀ ਨੂੰ ਬਚਾਉਣ ਲਈ ਅਤੇ ਪਰਮਿੰਦਰ ਝੋਟੇ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਵਿੱਢੇ ਸੰਘਰਸ਼ ਦਾ ਸਮਰਥਨ ਕਰੇਗੀ। ਉਨਾਂ ਮੰਗ ਕੀਤੀ ਕਿ ਪਰਮਿੰਦਰ ਦੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।