ਕਰਤਾਰ ਸਿੰਘ ਸਰਾਭਾ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਇਆ ਜਾਵੇਗਾ-ਸਰਕਾਰੀਆ

Share and Enjoy !

Shares

ਕਰਤਾਰ ਸਿੰਘ ਸਰਾਭਾ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਇਆ ਜਾਵੇਗਾ-ਸਰਕਾਰੀਆ


ਸਰਾਭਾ (ਰਾਜਕੁਮਾਰ ਸਾਥੀ)। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਜਲ ਸਰੋਤ, ਮਾਈਨਿੰਗ ਤੇ ਜੀਓਲੌਜੀ  ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਨੂੰ ਹਰ ਸਹੂਲਤ ਮੁਹੱਈਆ ਕਰਾਉਣ ਲਈ ਯਤਨਸ਼ੀਲ ਹੈ। ਪਿੰਡ ਸਰਾਭਾ ਦੇ ਖੇਡ ਸਟੇਡੀਅਮ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ। ਇਸ ਮੌਕੇ ਉਨਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਪਿੰਡ ਦੀ ਕਲੱਬ ਨੂੰ 5 ਲੱਖ ਰੁਪਏ ਗਰਾਂਟ ਜਾਰੀ ਕਰਨ ਦਾ ਵੀ ਐਲਾਨ ਕੀਤਾ। ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਦੇ ਨਾਲ-ਨਾਲ ਉਨਾਂ ਦੇ ਸੁਪਨਿਆਂ ਮੁਤਾਬਿਕ ਦੇਸ਼ ਅਤੇ ਸਮਾਜ ਸਿਰਜਣ ਵਾਲੇ ਪਾਸੇ ਲੱਗੀ ਹੋਈ ਹੈ। ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੂਰਨ ਵਚਨਬੱਧਤਾ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸ਼ਹੀਦਾਂ ਨਾਲ ਜੁੜੀਆਂ ਸਾਰੀਆਂ ਥਾਵਾਂ ਨੂੰ ਵਧੀਆ ਤਰੀਕੇ ਨਾਲ ਵਿਕਸਤ ਅਤੇ ਸੰਭਾਲਿਆ ਜਾਵੇ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15 ਅਗਸਤ, 2018 ਨੂੰ ਰਾਜ ਪੱਧਰੀ ਅਜ਼ਾਦੀ ਦਿਹਾੜਾ ਸਮਾਰੋਹ ਮੌਕੇ ਪਿੰਡ ਸਰਾਭਾ ਦੇ ਵਿਕਾਸ ਲਈ 1.25 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਉਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦੇਸ਼ ਨੂੰ ਆਜ਼ਾਦ ਕਰਾਉਣ ਅਤੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਾਉਣ ਲਈ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਰਤਾਰ ਸਿੰਘ ਸਰਾਭਾ ਉਨਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦਿਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਵੀ ਲਿਖਣਗੇ। ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਵੀ ਸੰਬੋਧਨ ਕਰਦਿਆਂ ਸ਼ਹੀਦ ਕਰਤਾਰ ਸਿੰਘ ਅਤੇ ਉਨਾਂ ਦੇ ਸਾਥੀਆਂ ਦੇ ਸੰਘਰਸ਼ਮਈ ਜੀਵਨ ਬਾਰੇ ਬਾਖੂਬੀ ਚਾਨਣਾ ਪਾਇਆ।

ਕੈਪਟਨ ਸੰਦੀਪ ਸਿੰਘ ਸੰਧੂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਤੋਂ ਵੀ ਉੱਪਰ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨਾਂ ਦੇ ਸ਼ਹੀਦੀ ਦਿਹਾੜੇ ‘ਤੇ ਰਾਜ ਪੱਧਰੀ ਸਮਾਗਮ ਆਯੋਜਨ ਕਰ ਰਹੀ ਹੈ ਅਤੇ ਸਾਨੂੰ ਸਾਰਿਆਂ ਨੂੰ ਉਨਾਂ ਦੇ ਸੰਘਰਸ਼ਮਈ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨਾਂ ਕਿਹਾ ਕਿ ਭਾਰਤ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਕਈ ਦੇਸ਼ ਭਗਤਾਂ ਨੇ ਸ਼ਹੀਦੀ ਦੇ ਜਾਮ ਪੀਤੇ, ਜਿਨਾਂ ਵਿੱਚੋਂ ਸਭ ਤੋਂ ਛੋਟੀ ਉਮਰ ਵਿੱਚ ਸ਼ਹੀਦੀ ਪਾਉਣ ਦਾ ਮਾਣ ਕਰਤਾਰ ਸਿੰਘ ਸਰਾਭਾ ਨੂੰ ਜਾਂਦਾ ਹੈ। ਉਨਾਂ ਭਰੋਸਾ ਦਿੱਤਾ ਕਿ ਹਲਕਾ ਦਾਖਾ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਕੇ.ਕੇ.ਬਾਵਾ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੇਡਾ ਦੇ ਵਾਈਸ ਚੇਅਰਮੈਨ ਕਰਨ ਵੜਿੰਗ, ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ, ਐਸ.ਡੀ.ਐਮ. ਡਾ ਬਲਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਕਲੱਬ ਦੇ ਪ੍ਰਧਾਨ, ਮਨਜੀਤ ਸਿੰਘ ਭਰੋਵਾਲ, ਤੇਲੂ ਰਾਮ ਬਾਂਸਲ, ਕਿਕੀ ਖੰਗੂੜਾ, ਕਾਕਾ ਗਰੇਵਾਲ, ਦਵਿੰਦਰ ਸਿੰਘ ਗਰੇਵਾਲ ਤੇ ਹਰਨੇਕ ਸਿੰਘ ਸਰਾਭਾ ਤੋਂ ਇਲਾਵਾ ਕਈ ਹੋਰ ਸ਼ਾਮਲ ਸਨ।

About Post Author

Share and Enjoy !

Shares

Leave a Reply

Your email address will not be published.