
ਚੀਮਾ ਮੰਡੀ (ਗੁਰਵਿੰਦਰ ਸਿੰਘ ਚਹਿਲ) : ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਬੇਨੜਾ ਵਿਖੇ ਫਾਇਰ ਬ੍ਰਿਗੇਡ ਅਫਸਰ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਫਾਇਰ ਮੌਕ ਡਰਿੱਲ ਕੀਤੀ ਗਈ। ਇਸ ਸਮੇਂ ਬੜੂ ਸਾਹਿਬ ਬੀ ਫਾਇਰ ਡਿਪਾਰਟਮੈਂਟ ਵੱਲੋਂ ਸਿਮਰਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੀ ਹਾਜ਼ਰ ਸੀ। ਉਨ੍ਹਾਂ ਵੱਲੋਂ ਬੱਚਿਆਂ ਨੂੰ ਅੱਗ ਬੁਝਾਊ ਯੰਤਰ ਨਾਲ ਕਿਸੇ ਵੀ ਪ੍ਰਕਾਰ ਨਾਲ ਲੱਗੀ ਅੱਗ ਬੁਝਾਉਣ ਬਾਰੇ ਸਿਖਲਾਈ ਦਿੱਤੀ ਗਈ ਜਿਸ ਦੌਰਾਨ ਸਾਇਰਨ ਵੱਜਣ ਤੇ ਸਾਰੇ ਬੱਚੇ ਤੇਜੀ ਨਾਲ ਕਲਾਸਾਂ ਵਿੱਚੋਂ ਬਾਹਰ ਆ ਗਏ ਅਤੇ ਗਰਾਊਡ ਵਿਚ ਇਕੱਠੇ ਹੋ ਗਏ।ਫਾਇਰ ਬ੍ਰਿਗੇਡ ਟੀਮ ਵੱਲੋਂ ਫਾਇਰ ਮੌਕ ਡਰਿੱਲ ਕਰਦੇ ਹੋਏ ਅੱਗ ਨੂੰ ਬੁਝਾਉਂਦੇ ਹੋਏ ਬੱਚਿਆਂ ਨੂੰ ਉਸ ਬਾਰੇ ਜਾਣਕਾਰੀ ਦਿੱਤੀ ।ਉਨ੍ਹਾਂ ਵੱਲੋਂ ਬੱਚਿਆਂ ਵੱਲੋਂ ਕੀਤੇ ਗਏ ਪ੍ਰਸ਼ਨਾਂ ਦੇ ਉੱਤਰ ਵੀ ਬੜੇ ਹੀ ਸੁਲਝੇ ਢੰਗ ਨਾਲ ਦਿੱਤੇ ਗਏ। ਉਨ੍ਹਾਂ ਵੱਲੋਂ ਬੱਚਿਆਂ ਨੂੰ ਅੱਗ ਬੁਝਾਊ ਯੰਤਰਾਂ ਬਾਰੇ ਦੱਸਿਆ ਗਿਆ ਕਿ ਉਨ੍ਹਾਂ ਵਿੱਚ ਕਿਹੜੀ ਕਿਸਮ ਦੀ ਗੈਸ ਵਰਤੀ ਜਾਂਦੀ ਹੈ।ਅਕੈਡਮੀ ਦੇ ਬੱਚਿਆਂ ਵੱਲੋਂ ਅਤੇ ਸਮੂਹ ਸਟਾਫ ਵੱਲੋਂ ਅਤੇ ਪ੍ਰਿੰਸੀਪਲ ਮੈਡਮ ਜਸਬੀਰ ਕੌਰ ਵੱਲੋਂ ਸਮੁੱਚੀ ਟੀਮ ਦਾ ਧੰਨਵਾਦ ਕੀਤਾ।