ਆਪ ਦੇ ਸੀਨੀਅਰ ਨੌਜਵਾਨ ਆਗੂ ਰਾਜਦਵਿੰਦਰ ਸਿੰਘ ਘੁੰਮਣ (ਰਾਜਾ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜੁਆਇੰਟ ਸਕੱਤਰ ਨਿਯੁਕਤ, ਹਾਈ ਕਮਾਂਡ ਦਾ ਕੀਤਾ ਤਹਿ ਦਿਲੋਂ ਧੰਨਵਾਦ

Share and Enjoy !

Shares
ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ) – ਆਮ ਆਦਮੀ ਪਾਰਟੀ ਦੇ ਸੀਨੀਅਰ ਨੌਜਵਾਨ ਅਤੇ ਸਿਰਕੱਢ ਆਗੂ ਰਾਜ ਦਵਿੰਦਰ ਸਿੰਘ ਘੁੰਮਣ (ਰਾਜਾ) ਨੂੰ ਪਾਰਟੀ ਹਾਈ ਕਮਾਂਡ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਰਾਜਦਵਿੰਦਰ ਸਿੰਘ ਘੁੰਮਣ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਆਪਣੀ ਨਿਯੁਕਤੀ ‘ਤੇ ਰਾਜ ਦਵਿੰਦਰ ਸਿੰਘ ਘੁੰਮਣ ਨੇ ਵਿਧਾਇਕਾ ਸੰਤੋਸ਼ ਕਟਾਰੀਆ, ਆਪ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਆਮ ਆਦਮੀ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਭਰੋਸਾ ਉਨ੍ਹਾਂ ‘ਤੇ ਜਤਾਇਆ ਹੈ, ਉਹ ਉਸ ‘ਤੇ ਪੂਰਾ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ।
ਉਨ੍ਹਾਂ ਕਿਹਾ ਕਿ ਉਹ ਦਿਨ-ਰਾਤ ਪਾਰਟੀ ਨੂੰ ਜ਼ਿਲ੍ਹੇ ਵਿੱਚ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ।
ਇਸ ਮੌਕੇ ‘ਤੇ ਉਨ੍ਹਾਂ ਦੇ ਸਾਥੀਆਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਨਿਯੁਕਤੀ ਮਿਹਨਤੀ ਵਰਕਰਾਂ ਦਾ ਸਨਮਾਨ ਹੈ।

About Post Author

Share and Enjoy !

Shares

Leave a Reply

Your email address will not be published.