ਆਪ’ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨਾਲ ਆਮ ਲੋਕਾਂ ਨੂੰ ਮਿਲ ਰਿਹਾ ਲਾਭ: ਸਰਪੰਚ ਸੁਖਦੇਵ ਸਿੰਘ

Share and Enjoy !

Shares

ਸਿਹਤ, ਸਿੱਖਿਆ, ਬਿਜਲੀ ਤੇ ਰੋਜ਼ਗਾਰ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ

(ਗੁਰਕੀਰਤ ਸਿੰਘ ਸਕੱਤਰਾ) ਖੇਮਕਰਨ /ਅਮਰਕੋਟ : ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਘਰਿਆਲੀ ਦਾਸੂਵਾਲ ਦੇ ਸਰਪੰਚ ਸੁਖਦੇਵ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਆਸਾਨੀ ਨਾਲ ਮੁਹੱਈਆ ਕਰਵਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਸਰਪੰਚ ਸੁਖਦੇਵ ਸਿੰਘ ਨੇ ਕਿਹਾ ਕਿ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਮਿਲਣ ਨਾਲ ਬਹੁਤ ਸਾਰੇ ਪਰਿਵਾਰਾਂ ਦੇ ਬਿਜਲੀ ਖਰਚੇ ਵਿੱਚ ਰਾਹਤ ਆਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਨੇੜੇ ਹੀ ਮੁੱਢਲੀਆਂ ਸਿਹਤ ਸੇਵਾਵਾਂ, ਜਾਂਚਾਂ ਅਤੇ ਦਵਾਈਆਂ ਉਪਲਬਧ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ, ਜਿਸ ਨਾਲ ਖਾਸ ਕਰਕੇ ਪਿੰਡਾਂ ਦੇ ਲੋਕਾਂ ਨੂੰ ਫਾਇਦਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਨੂੰ ਬਿਹਤਰ ਸਹੂਲਤਾਂ ਨਾਲ ਲੈਸ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਵਿੱਦਿਅਕ ਮਾਹੌਲ ਮੁਹੱਈਆ ਕਰਵਾਉਣ ਲਈ ਸਕੂਲ ਆਫ਼ ਐਮੀਨੈਂਸ ਸਮੇਤ ਕਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਅਨੁਸਾਰ ਮਜ਼ਬੂਤ ਸਰਕਾਰੀ ਸਿੱਖਿਆ ਪ੍ਰਣਾਲੀ ਪਿੰਡਾਂ ਦੇ ਬੱਚਿਆਂ ਲਈ ਅੱਗੇ ਵਧਣ ਦੇ ਵਧੇਰੇ ਮੌਕੇ ਪੈਦਾ ਕਰ ਸਕਦੀ ਹੈ। ਸਰਪੰਚ ਸੁਖਦੇਵ ਸਿੰਘ ਨੇ ਕਿਹਾ ਕਿ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ, ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਭਲਾਈ ਯੋਜਨਾਵਾਂ ਰਾਹੀਂ ਵੀ ਲੋਕਾਂ ਨੂੰ ਸਹਾਇਤਾ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਲੋਕਾਂ ਨੂੰ ਮੁਫ਼ਤ ਯੋਗਾ ਸਿਖਲਾਈ ਦੇਣ ਦੀ ਪਹਿਲਕਦਮੀ ਨੂੰ ਵੀ ਉਨ੍ਹਾਂ ਨੇ ਸਿਹਤ ਪੱਖੋਂ ਲਾਹੇਵੰਦ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾਵਾਂ ਨੂੰ ਆਨਲਾਈਨ ਕਰਨ ਨਾਲ ਵੀ ਲੋਕਾਂ ਲਈ ਕਈ ਕੰਮ ਆਸਾਨ ਹੋਏ ਹਨ। ਜ਼ਮੀਨੀ ਰਿਕਾਰਡ ਨਾਲ ਸਬੰਧਤ ਜਮ੍ਹਾਂਬੰਦੀ, ਇੰਤਕਾਲ, ਫ਼ਰਦ ਆਦਿ ਸੇਵਾਵਾਂ ਆਨਲਾਈਨ ਉਪਲਬਧ ਹੋਣ ਕਾਰਨ ਲੋਕਾਂ ਨੂੰ ਕਈ ਮਾਮਲਿਆਂ ਵਿੱਚ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਤੋਂ ਰਾਹਤ ਮਿਲ ਰਹੀ ਹੈ। ਸਰਪੰਚ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਖੇਡਾਂ ਨੂੰ ਉਤਸ਼ਾਹਿਤ ਕਰਨ, ਸੜਕਾਂ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਅਤੇ ਨਹਿਰੀ ਸਿੰਚਾਈ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਸਮੇਂ ਦੀ ਲੋੜ ਹੈ ਅਤੇ ਇਸ ਸਬੰਧੀ ਪਿੰਡ ਪੱਧਰ ’ਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਕੰਮ ਹੋਣੇ ਚਾਹੀਦੇ ਹਨ।

About Post Author

Share and Enjoy !

Shares

Leave a Reply

Your email address will not be published.