ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਨਾ ਬਖਸ਼ਿਆ ਜਾਵੇ : ਮੁਕੇਸ਼ ਕੁਮਾਰ ਮੱਲ

Share and Enjoy !

Shares

(ਤਰਸੇਮ ਦੀਵਾਨਾ) ਹੁਸ਼ਿਆਰਪੁਰ।

ਬੀਤੇ ਦਿਨੀਂ ਜਲੰਧਰ ਦੇ ਪਿੰਡ ਮੱਲੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵੱਲੋਂ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ ਸੰਦੀਪ ਨੰਗਲ ਅੰਬੀਆਂ ਦੀ ਗੋਲੀ ਮਾਰ ਕੇ ਹੱਤਿਆ ਕਰਨੀ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਹੈ ਇਨਾਂ ਗੱਲਾਂ ਦਾ ਪ੍ਰਗਟਾਵਾ ਵਾਰਡ ਨੰਬਰ 46 ਦੇ ਕਾਗਰਸੀ ਕੌਂਸਲਰ ਮੁਕੇਸ਼ ਕੁਮਾਰ ਮੱਲ ਨੇ ਸਾਡੇ ਪੱਤਰਕਾਰ ਨਾਲ ਕੀਤਾ  ਉਨਾਂ ਕਿਹਾ ਕਿ ਇੱਕ ਨਾਮਵਰ ਕਬੱਡੀ ਖਿਡਾਰੀਆਂ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ ਦੇਣਾ ਕਿੱਥੋਂ ਦੀ ਬਹਾਦਰੀ ਹੈ। ਉਨਾਂ ਇਸ ਕਾਂਡ ਦੀ ਘੋਰ ਨਿੰਦਾ ਕਰਦਿਆਂ ਕਿਹਾ ਕਿ ਬੇਸ਼ੱਕ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਨੂੰ ਫੜ ਲਿਆ ਹੈ ਪ੍ਰੰਤੂ ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਦਾ ਕੇਸ ਫਾਸਟ ਟਰੈਕ ਕੋਰਟ ਵਿੱਚ ਕੇਸ ਚਲਾ ਕੇ ਇਨਾਂ ਨੂੰ ਤੁਰੰਤ ਫਾਂਸੀ ਤੇ  ਟੰਗਿਆ ਜਾਵੇ ਤਾ ਕਿ ਅੱਗੇ ਤੋਂ ਇਹੋ ਜਿਹੀ ਘਿਨਾਉਣੀ ਹਰਕਤ ਕਰਨ ਤੋਂ ਪਹਿਲਾਂ ਸੌ ਵਾਰੀ ਸੋਚੇ ਉਨਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਤਾਂ ਪਹਿਲਾਂ ਹੀ ਨਸ਼ਿਆਂ ਨੇ ਖੋਖਲੇ ਕਰ ਛੱਡਿਆ ਹੈ ਅਤੇ ਕੁਝ ਖਿਡਾਰੀ ਨਸ਼ਿਆਂ ਦੇ ਸੇਵਨ ਨੂੰ ਤਿਆਗ ਕੇ ਖੇਡਾਂ ਦੇ ਰਾਹੀਂ ਆਪਣੇ ਪਿੰਡ ਅਤੇ  ਸੂਬਾ ਪੰਜਾਬ ਦਾ ਨਾਮ ਰੌਸ਼ਨ ਕਰਦੇ ਹਨ ਅਗਰ ਅਸੀਂ ਇਹੋ ਜਿਹੇ ਅੰਤਰਰਾਸਟਰੀ ਖਿਡਾਰੀਆਂ ਨੂੰ ਮੌਤ ਦੇ ਘਾਟ ਉਤਾਰਦੇ ਰਹੇ ਤਾਂ  ਫਿਰ ਪੰਜਾਬ ਦੇ ਪੱਲੇ ਕੁਝ ਨਹੀਂ ਰਹੇਗਾ। ਉਨਾਂ ਕਿਹਾ ਕਿ ਕਬੱਡੀ ਦੇ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਦੁਨੀਆਂ ਤੋਂ ਤੁਰ ਜਾਣ ਦੇ ਨਾਲ ਉਸ ਦੇ ਮਾਂ ਪਿਓ ਤੇ ਪ੍ਰੀਵਾਰ  ਨੂੰ ਤਾਂ ਜੋ ਘਾਟਾ ਪਿਆ ਉਹ ਪਿਆ ਹੀ ਹੈ ਪਰ ਸੰਦੀਪ ਨੰਗਲ ਅੰਬੀਆਂ ਦਾ ਪੰਜਾਬ ਦੇ ਖੇਡ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ  ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਨੂੰ ਕਿਸੇ ਵੀ ਕੀਮਤ ਤੇ ਨਾ ਬਖਸ਼ਿਆ ਜਾਵੇ।

About Post Author

Share and Enjoy !

Shares

Leave a Reply

Your email address will not be published.