
ਨਵਾਂਸ਼ਹਿਰ /ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ )ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਟੋਲ ਪਲਾਜ਼ਾ ਬੱਛੂਆਂ ਦੇ ਕੋਲ ਕਾਰ ਅਤੇ ਮੋਟਰਸਾਈਕਲ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਦੱਸਿਆ ਕਿ ਉਨ੍ਹਾਂ ਨੂੰ 112 ਤੋਂ ਸੂਚਨਾ ਮਿਲੀ ਕੇ ਟੋਲ ਪਲਾਜ਼ਾ ਬੱਛੂਆਂ ਕੋਲ ਐਕਸੀਡੈਂਟ ਹੋ ਗਿਆ ਤਾਂ ਉਨਾਂ ਨੇ ਤਰੁੰਤ ਆਪਣੀ ਟੀਮ ਨਾਲ ਮੌਕੇ ਤੇ ਜਾ ਕੇ ਦੇਖਿਆ ਕਿ ਕਿ ਇਕ ਕ੍ਰੇਟਾ ਕਾਰ ਜਿਸ ਦਾ ਨੰਬਰ ਪੀ ਬੀ 65ਏ ਐਨ 7002 ਜਿਸ ਨੂੰ ਸ਼ਰਨਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ, ਵਾਸੀ ਕਾਦੀ ਮਾਜਰਾ (ਮੋਹਾਲੀ ) ਚਲਾ ਰਿਹਾ ਸੀ ਜੋ ਕੇ ਰੋਪੜ੍ਹ ਤੋਂ ਬਲਾਚੌਰ ਸਾਈਡ ਜਾ ਰਿਹਾ ਸੀ ਜਦੋਂ ਇਹ ਕਾਰ ਟੋਲ ਪਲਾਜ਼ਾ ਬੱਛੂਆਂ ਦੇ ਨਜ਼ਦੀਕ ਪਹੁੰਚੀ ਤਾਂ ਕਾਰ ਚਾਲਕ ਨੇ ਫਾਸਟ ਟੈਗ ਰੀਚਾਰਜ਼ ਕਰਵਾਉਣ ਲਈ ਕਾਰ ਦੀ ਬ੍ਰੇਕ ਮਾਰੀ ਇੰਨੇ ਨੂੰ ਪਿੱਛੋਂ ਆ ਰਿਹਾ ਸਪਲੈਂਡਰ ਮੋਟਰਸਾਈਕਲ ਜਿਸ ਦਾ ਨੰਬਰ ਪੀ ਬੀ 20ਐਫ 6357 ਜਿਸ ਨੂੰ ਨਿਰਮਲ ਸਿੰਘ ਪੁੱਤਰ ਸੋਮਨਾਥ ਵਾਸੀ ਮਾਜਰਾ ਜੱਟਾਂ ਚਲਾ ਰਿਹਾ ਜਦੋਂ ਇਹ ਮੋਟਰਸਾਈਕਲ ਉਪਰੋਕਤ ਸਥਾਨ ਤੇ ਪਹੁੰਚੀਆਂ ਤਾਂ ਮੋਟਰਸਾਈਕਲ ਤੇਜ਼ ਹੋਣ ਕਾਰਨ ਬੈਕਾਬੂ ਹੋ ਕੇ ਕਾਰ ਦੇ ਪਿੱਛੇ ਜਾ ਟਕਰਾਇਆ ਜਿਸ ਨਾਲ ਮੋਟਰਸਾਈਕਲ ਜਖ਼ਮੀ ਹੋ ਗਿਆ ਜਿਸ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਦੀ ਮਦਦ ਨਾਲ ਸਿਵਿਲ ਹਸਪਤਾਲ ਰੋਪੜ੍ਹ ਵਿਖੇ ਇਲਾਜ਼ ਲਈ ਦਾਖਲ ਕਰਵਾਇਆ ਹਾਦਸੇ ਵਿੱਚ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ ਕਾਰ ਅਤੇ ਮੋਟਰਸਾਈਕਲ ਬੁਰੀ ਤਰ੍ਹਾਂ ਨਾਲ ਨੁਕਸਾਨੀਆ ਗਿਆ। ਹਾਦਸੇ ਸਬੰਧੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।