ਕਾਰ ਸੇਵਾ ਖਡੂਰ ਸਾਹਿਬ ਦੁਆਰਾ 137ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਪਿੰਡ ਦੀਨੇਵਾਲ ਵਿਖੇ ਲਗਾਇਆ

Share and Enjoy !

Shares

(ਜੀ ਖਾਲਸਾ/ਗਿੱਲ) ਖਡੂਰ ਸਾਹਿਬ।  ਕਾਰ ਸੇਵਾ ਖਡੂਰ ਸਾਹਿਬ ਵੱਲੋਂ ਅੱਜ ਮਿਤੀ 22 ਅਪ੍ਰੈਲ ਨੂੰ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਉਂਦਿਆਂ ‘ਧਰਤੀ ਦਿਵਸ’ ਨੂੰ ਸਮਰਪਿਤ ਪਿੰਡ ਦੀਨੇਵਾਲ ਵਿਖੇ ਡਾ. ਗੁਰਵਿੰਦਰ ਸਿੰਘ ਸਮਰਾ ਦੀ ਇੱਕ ਏਕੜ ਜ਼ਮੀਨ ਵਿੱਚ  137 ਵਾਂ ‘ਗੁਰੂ ਨਾਨਕ ਯਾਦਗਰੀ ਜੰਗਲ’ ਲਗਾਇਆ ਗਿਆ। ਇੱਕ ਏਕੜ ਜੰਗਲ ਵਿੱਚ 52 ਤਰਾਂ ਦੇ ਬੂਟੇ ਲਗਾਏ ਗਏ ਹਨ। ਕਾਰ ਸੇਵਾ ਖਡੂਰ ਸਾਹਿਬ ਦੁਆਰਾ ਕਾਰਜਸ਼ੀਲ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਅਤੇ ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀ. ਸੈਕੰ. ਸਕੂਲ ਦੇ ਬੱਚਿਆਂ ਨੇ ਵੀ ਇਸ ਪ੍ਰੋਗਰਾਮ ਵਿੱਚ ਹਾਜ਼ਰੀ ਭਰੀ ਅਤੇ ਬੂਟੇ ਵੀ ਲਗਾਏ ਗਏ। ਜ਼ਿਕਰਯੋਗ ਹੈ ਕਿ ਬਾਬਾ ਸੇਵਾ ਸਿੰਘ ਜੀ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 550 ਗੁਰੂ ਨਾਨਕ ਯਾਦਗਾਰੀ ਜੰਗਲ ਲਗਾਉਣ ਦਾ ਕਾਰਜ ਅਰੰਭ ਕੀਤਾ ਗਿਆ ਸੀ। ਇਸ ਮੁਹਿੰਮ ਤਹਿਤ ਹੁਣ ਤੱਕ ਵੱਖ-ਵੱਖ ਥਾਵਾਂ ’ਤੇ 136 ਜੰਗਲ ਲੱਗ ਚੁੱਕੇ ਹਨ। ਅੱਜ 137 ਵਾਂ ਜੰਗਲ ਪਿੰਡ ਦੀਨੇਵਾਲ ਵਿਖੇ ਲਗਾਇਆ ਗਿਆ। ਇਸ ਮੌਕੇ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲੇ, ਬਾਬਾ ਗੁਰਪ੍ਰੀਤ ਸਿੰਘ, ਸ. ਗੁਰਵਿੰਦਰ ਸਿੰਘ ਸਮਰਾ, ਸ. ਨਿਰਮਲ ਸਿੰਘ ਰੰਧਾਵਾ ਅਤੇ ਸ. ਆਦੇਸ਼ ਪ੍ਰਕਾਸ਼ ਸਿੰਘ ਪੰਨੂ ਆਦਿ ਵੀ ਹਾਜ਼ਰ ਸਨ। ਇਸ ਮੌਕੇ ਬਾਬਾ ਸੇਵਾ ਸਿੰਘ ਜੀ ਨੇ ਸੰਗਤਾਂ ਨੂੰ ਵਾਤਾਵਰਣ ਸੁੱਰਖਿਆ ਹਿਤ ਜ਼ਿੰਮੇਵਾਰ ਹੋਣ ਲਈ ਜਾਗਰੂਕ ਕੀਤੀ । ਇਸ ਸਮਾਗਮ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

About Post Author

Share and Enjoy !

Shares

Leave a Reply

Your email address will not be published.