ਕਿਸਾਨਾ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਆ

Share and Enjoy !

Shares

ਫਗਵਾੜਾ   (ਸ਼ਿਵ ਕੋੜਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਸਾਨਾ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਵਾਤਾਵਰਣ ਸੁਰੱਖਿਆ ‘ਚ ਬਣਦਾ ਯੋਗਦਾਨ ਪਾਉਣ ਹਿਤ ਪ੍ਰੇਰਿਤ ਕਰਨ ਲਈ ਪਿੰਡ ਭੁੱਲਾਰਾਈ ਵਿਖੇ ਇਕ ਕੈਂਪ ਲਗਾਇਆ ਗਿਆ। ਇਸ ਦੌਰਾਨ ਖੇਤੀਬਾੜੀ ਵਿਭਾਗ ਤੋਂ ਡਾ. ਪਰਮਜੀਤ ਸਿੰਘ ਦੀ ਟੀਮ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ, ਜਿਲ੍ਹਾ ਸਕੱਤਰ ਪਿ੍ਰੰਸੀਪਲ ਨਿਰਮਲ ਸਿੰਘ, ਜਿਲ੍ਹਾ ਕੈਸ਼ੀਅਰ ਹਰਜਿੰਦਰ ਸਿੰਘ ਵਿਰਕ ਜਿਲ੍ਹਾ ਸਹਿ ਸਕੱਤਰ ਡਾ. ਜਤਿੰਦਰ ਸਿੰਘ ਵਿਰਕ ਅਤੇ ਤਵਿੰਦਰ ਰਾਮ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਸਮਤੀ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। ਡਾ. ਜਤਿੰਦਰ ਸਿੰਘ ਪਰਹਾਰ ਨੇ ਖਾਸ ਤੌਰ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਖੇਤਾਂ ਦੇ ਆਲੇ ਦੁਆਲੇ ਦਰਖ਼ਤ ਲਗਾ ਕੇ ਵਾਤਾਵਰਣ ਸੁਰੱਖਿਆ ਵਿਚ ਬਣਦਾ ਸਹਿਯੋਗ ਦੇਣ। ਉਹਨਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡਾ ਸਾਰਿਆਂ ਦਾ ਫਰਜ਼ ਹੈ ਅਤੇ ਕਿਸਾਨ ਇਸ ਵਿੱਚ ਮੋਹਰੀ ਭੂਮਿਕਾ ਨਿਭਾ ਸਕਦੇ ਹਨ। ਡਾ. ਪਰਹਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਪੰਜਾਬ ਨੂੰ ਦੁਬਾਰਾ ਰੰਗਲਾ ਪੰਜਾਬ ਬਨਾਉਣਾ ਹੈ ਜਿਸ ਲਈ ਸਾਨੂੰ ਗੁਰਬਾਣੀ ‘ਚ ਦਰਜ ਪਵਨ ਗੁਰੂ, ਪਾਣੀ ਪਿਤਾ, ਧਰਤੀ ਮਾਤਾ ਦੇ ਉਪਦੇਸ਼ ਨੂੰ ਸਾਰਥਕ ਕਰਦੇ ਹੋਏ ਕੁਦਰਤੀ ਸਰੋਤਾਂ ਦੀ ਰੱਖਿਆ ਲਈ ਯਤਨਸ਼ੀਲ ਹੋਣਾ ਪਵੇਗਾ। ਇਸ ਮੌਕੇ ਪਿੰਡ ਰਾਵਲਪਿੰਡੀ ਦੇ ਸਰਪੰਚ ਹਰਭਜਨ ਸਿੰਘ ਨੇ ਕਿਹਾ ਕਿ ਪਿੰਡ ਦੇ ਸਮੂਹ ਕਿਸਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨਾਲ ਹਨ ਵਾਤਾਵਰਣ ਦੀ ਸੁਰੱਖਿਆ ਲਈ ਹਰ ਸੰਭਵ ਉਪਰਾਲਾ ਕਰਨ ਦਾ ਵੀ ਉਹਨਾਂ ਭਰੋਸਾ ਦਿੱਤਾ।  ਖੇਤੀਬਾੜੀ ਅਫਸਰ ਡਾ. ਪਰਮਜੀਤ ਸਿੰਘ ਨੇ ਕਿਸਾਨਾ ਨੂੰ ਦੱਸਿਆ ਕਿ ਸੂਬੇ ਵਿਚ ਜਮੀਨ ਹੇਠਲੇ ਪਾਣੀ ਦਾ ਪੱਧਰ ਬਹੁਤ ਤੇਜੀ ਨਾਲ ਡਿੱਗ ਰਿਹਾ ਹੈ ਅਤੇ ਜੇਕਰ ਸਮਾਂ ਰਹਿੰਦੇ ਜਰੂਰੀ ਕਦਮ ਨਾ ਚੁੱਕੇ ਗਏ ਤਾਂ ਪੰਜਾਬ ਰੇਗਿਸਤਾਨ ਬਣ ਜਾਵੇਗਾ।

About Post Author

Share and Enjoy !

Shares

Leave a Reply

Your email address will not be published.