ਖੇਡਾਂ ਵਤਨ ਪੰਜਾਬ ਦੀਆਂ: ਐਮ.ਬੀ.ਬੀ.ਜੀ.ਜੀ.ਜੀ. ਗਰਲਜ਼ ਕਾਲਜ ਰੱਤੇਵਾਲ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

Share and Enjoy !

Shares

(ਜਤਿੰਦਰ ਪਾਲ ਸਿੰਘ ਕਲੇਰ) ਬਲਾਚੌਰ:  ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਐਮ.ਬੀ.ਬੀ.ਜੀ.ਜੀ.ਜੀ. ਗਰਲਜ਼ ਕਾਲਜ ਰੱਤੇਵਾਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਨਵਾਂਸ਼ਹਿਰ ਦੇ ਆਈ.ਟੀ.ਆਈ. ਗਰਾਊਂਡ ਵਿੱਚ ਹੋਏ ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਕਾਲਜ ਦੀਆਂ ਖਿਡਾਰਨਾਂ ਨੇ ਵੱਖ-ਵੱਖ ਖੇਡਾਂ ਵਿੱਚ ਟਾਪ ਪੁਜ਼ੀਸ਼ਨਾਂ ਹਾਸਲ ਕੀਤੀਆਂ। ਇਨ੍ਹਾਂ ਮੁਕਾਬਲਿਆਂ ਵਿੱਚ ਅਥਲੈਟਿਕਸ ਦੇ 21 ਸਾਲ ਦੇ ਏਜ ਗਰੁੱਪ ਦੀ ਖਿਡਾਰਨ ਸਾਨੀਆ ਨੇ 400 ਮੀਟਰ ਦੌੜ ਵਿੱਚ ਪਹਿਲਾ ਅਤੇ 200 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਮੇਟੀ ਪ੍ਰਧਾਨ ਸੁਭਾਸ਼ ਬਾਂਠ ਰੱਤੇਵਾਲ  ਅਤੇ  ਅਸ਼ੋਕ ਕੁਮਾਰ ਬਾਂਠ ਰੱਤੇਵਾਲ  ਨੇ ਸਾਰੀਆਂ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਜੀ ਨੇ ਵੀ ਸਾਰੀਆਂ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਲਈ ਫਿਜ਼ੀਕਲ ਐਜੂਕੇਸ਼ਨ ਟੀਚਰ ਪ੍ਰੋ. ਰੇਖਾ ਦੇਵੀ ਦਾ ਖਾਸ ਯੋਗਦਾਨ ਰਿਹਾ ਹੈ, ਜਿਨ੍ਹਾਂ ਨੇ ਖਿਡਾਰਨਾਂ ਨੂੰ ਲਗਨ ਨਾਲ ਮੁਕਾਬਲਿਆਂ ਦੀ ਤਿਆਰੀ ਕਰਵਾਈ।

About Post Author

Share and Enjoy !

Shares

Leave a Reply

Your email address will not be published.