ਫਗਵਾੜਾ (ਸ਼ਿਵ ਕੌੜਾ) : ਚਾਨਾ ਜਠੇਰਿਆਂ ਦਾ ਸਲਾਨਾ ਮੇਲਾ 31 ਮਾਰਚ ਨੂੰ ਗੁਰਦੁਆਰਾ ਮਾਈ ਭਾਗੋ ਜੀ ਦੇ ਅਸਥਾਨ ਪਿੰਡ ਚਾਚੋਕੀ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਚਾਨਾ ਬਰਾਦਰੀ ਦੇ ਪ੍ਰਧਾਨ ਸਰਦਾਰ ਰਣਜੀਤ ਸਿੰਘ ਚਾਨਾ ਨੇ ਦੱਸਿਆ ਕਿ ਇਸ ਮੌਕੇ ਤੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ ਇਸ ਤੋਂ ਬਾਅਦ ਗੁਰੂ ਦਾ ਲੰਗਰ ਅਤੁੱਟ ਵਰਤੇਗਾ ।