
(ਕੌਸ਼ਲ ਮੱਲ੍ਹਾ) ਹਠੂਰ। ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਕੰਮੀ ਡੱਲਾ ਨੇ ਹਠੂਰ ਦੀ ਦਾਣਾ ਮੰਡੀ ਵਿਚ ਝੋਨੇ ਦੀ ਖਰੀਦ ਸੁਰੂ ਕਰਵਾਈ।ਇਸ ਮੌਕੇ ਚੇਅਰਮੈਨ ਕਰਮਜੀਤ ਸਿੰਘ ਕੰਮੀ ਡੱਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਵੱਲੋ ਪੰਜਾਬ ਦੀਆ ਸਾਰੀਆ ਖਰੀਦ ਏਜੰਸੀਆ ਨੂੰ ਸੂਚਿਤ ਕੀਤਾ ਹੈ ਕਿ ਕਿਸੇ ਵੀ ਕਿਸਾਨ ਨੂੰ ਝੋਨੇ ਦੀ ਫਸਲ ਵੇਚਣ ਵਿਚ ਕੋਈ ਸਮੱਸਿਆ ਨਾ ਆਵੇ।ਉਨ੍ਹਾ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਵੀਰ ਨੂੰ ਕੋਈ ਪ੍ਰੇਸਾਨੀ ਆਉਦੀ ਹੈ ਤਾਂ ਉਹ ਤੁਰੰਤ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਜਾਂ ਉਨ੍ਹਾ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ।ਉਨ੍ਹਾ ਕਿਸਾਨਾ ਨੂੰ ਵੀ ਬੇਨਤੀ ਕੀਤੀ ਕਿ ਦਾਣਾ ਮੰਡੀਆ ਵਿਚ ਹਮੇਸਾ ਸੁੱਕਾ ਝੋਨਾ ਹੀ ਲੈ ਕੇ ਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤਾਂ ਜੋ ਅਸੀ ਵਾਤਵਰਨ ਨੂੰ ਦੂਸਿਤ ਹੋਣ ਤੋ ਬਚਾਅ ਸਕੀਏ।ਇਸ ਮੌਕੇ ਉਨ੍ਹਾ ਨਾਲ ਪ੍ਰਧਾਨ ਗੁਰਦੀਪ ਸਿੰਘ ਭੁੱਲਰ,ਬਲਾਕ ਪ੍ਰਧਾਨ ਤਰਸੇਮ ਸਿੰਘ ਖਾਲਸਾ,ਸੁਖਚੈਨ ਸਿੰਘ ਹਠੂਰ,ਸਰਪੰਚ ਚਮਕੌਰ ਸਿੰਘ ਬੁਰਜ ਕੁਲਾਰਾ,ਪ੍ਰਧਾਨ ਸੁਰਿੰਦਰ ਸਿੰਘ ਲੱਖਾ, ਬੱਬੂ ਗਰੇਵਾਲ,ਸੋਨਾ ਹਠੂਰ ਆਦਿ ਕਿਸਾਨ ਵੀਰ ਹਾਜ਼ਰ ਸਨ।