ਚੋਰਾਂ ਦੇ ਹੌਸਲੇ ਬੁਲੰਦ ਦਿਨ ਦਿਹਾੜੇ ਮੇਨ ਬਾਜ਼ਾਰ ਰਾਹੋਂ ਤੋਂ ਮੋਟਰਸਾਈਕਲ ਚੋਰੀ

Share and Enjoy !

Shares
(ਸੰਜੀਵ ਕੁਮਾਰ ਬੌਬੀ) ਰਾਹੋਂ : ਰਾਹੋਂ ਦੇ ਮੇਨ ਬਾਜ਼ਾਰ ਵਿੱਚ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 30 ਸਤੰਬਰ 2026 ਨੂੰ ਦੁਪਹਿਰ ਕਰੀਬ 12:30 ਵਜੇ ਸੰਜੂ ਕਲਾਥ ਹਾਊਸ, ਮੇਨ ਬਾਜ਼ਾਰ, ਰਾਹੋਂ ਤੋਂ ਇੱਕ TVS ਮੋਟਰਸਾਈਕਲ ਚੋਰੀ ਹੋ ਗਿਆ। ਚੋਰੀ ਹੋਏ ਮੋਟਰਸਾਈਕਲ ਦਾ ਰਜਿਸਟ੍ਰੇਸ਼ਨ ਨੰਬਰ PB32 AC 2765 ਦੱਸਿਆ ਗਿਆ ਹੈ। ਦਿਨ ਦੇ ਸਮੇਂ ਬਾਜ਼ਾਰ ਵਿੱਚੋਂ ਮੋਟਰਸਾਈਕਲ ਚੋਰੀ ਹੋਣ ਦੀ ਘਟਨਾ ਨੇ ਇਲਾਕੇ ਦੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋਣ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਗਸ਼ਤ ਵਧਾਉਣ ਅਤੇ ਚੋਰੀ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਦੀ ਮੰਗ ਕੀਤੀ ਜਾ ਰਹੀ ਹੈ।

About Post Author

Share and Enjoy !

Shares

Leave a Reply

Your email address will not be published.