ਚੰਦਿਆਣੀ ਦੀ ਧੀ ਨੇ ਵਧਾਇਆ ਇਲਾਕੇ ਦਾ ਮਾਣ

Share and Enjoy !

Shares
– ਜ਼ਿਲ੍ਹਾ ਸਪੋਰਟਸ ਅਫ਼ਸਰ ਬਣੀ ਸ਼ਰੂਤੀ ਚੌਧਰੀ ਦਾ ਰਵੀ ਇੰਦਰ ਸਿੰਘ ਬਾਗੋਵਾਲ ਨੇ ਕੀਤਾ ਵਿਸ਼ੇਸ਼ ਸਨਮਾਨ
(ਕਲੇਰ) ਨਵਾਂਸ਼ਹਿਰ :  ਪਿੰਡ ਚੰਦਿਆਣੀ ਦੀ ਹੋਣਹਾਰ ਧੀ ਸ਼ਰੂਤੀ ਚੌਧਰੀ ਵੱਲੋਂ ਜ਼ਿਲ੍ਹਾ ਸਪੋਰਟਸ ਅਫ਼ਸਰ ਵਜੋਂ ਨਿਯੁਕਤੀ ਹਾਸਲ ਕਰਕੇ ਪੂਰੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਗਿਆ ਹੈ। ਇਸ ਮਾਣਮੱਤੀ ਪ੍ਰਾਪਤੀ ਦੀ ਖੁਸ਼ੀ ਵਿੱਚ ਉੱਘੇ ਸਮਾਜ ਸੇਵੀ ਰਵੀ ਇੰਦਰ ਸਿੰਘ ਬਾਗੋਵਾਲ ਵੱਲੋਂ ਸਰੂਤੀ ਚੌਧਰੀ ਨੂੰ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ‘ਤੇ ਬੁਲਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਰਵੀ ਇੰਦਰ ਸਿੰਘ ਬਾਗੋਵਾਲ ਨੇ ਸ਼ਰੂਤੀ ਚੌਧਰੀ ਨੂੰ ਫੁੱਲਾਂ ਦਾ ਗੁਲਦਸਤਾਂ ਭੇਂਟ ਕਰਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਰੂਤੀ ਦੀ ਇਹ ਪ੍ਰਾਪਤੀ ਨਾ ਸਿਰਫ਼ ਉਸ ਦੇ ਪਰਿਵਾਰ ਲਈ, ਸਗੋਂ ਪੂਰੇ ਗੁੱਜਰ ਸਮਾਜ ਅਤੇ ਇਲਾਕੇ ਲਈ ਬੇਹੱਦ ਮਾਣ ਵਾਲੀ ਗੱਲ ਹੈ।
ਰਵੀ ਇੰਦਰ ਸਿੰਘ ਬਾਗੋਵਾਲ ਨੇ ਕਿਹਾ ਕਿ ਸ਼ਰੂਤੀ ਚੌਧਰੀ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਧੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਸ਼ਰੂਤੀ ਚੌਧਰੀ ਦੀ ਇਹ ਸਫ਼ਲਤਾ ਇਲਾਕੇ ਦੀਆਂ ਹੋਰ ਧੀਆਂ ਲਈ ਪ੍ਰੇਰਨਾ ਸਰੋਤ ਬਣੇਗੀ। ਆਪਣੇ ਇਲਾਕੇ ਦੇ ਬੱਚਿਆਂ ਨੂੰ ਪੜ੍ਹ-ਲਿਖ ਕੇ ਉੱਚ ਅਹੁਦਿਆਂ ‘ਤੇ ਪਹੁੰਚਦੇ ਦੇਖ ਕੇ ਦਿਲ ਨੂੰ ਬਹੁਤ ਖੁਸ਼ੀ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਖੇਤਰਾਂ ਵਿੱਚ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਉਹ ਆਪਣੇ ਮਾਤਾ-ਪਿਤਾ ਅਤੇ ਇਲਾਕੇ ਦਾ ਨਾਂ ਰੌਸ਼ਨ ਕਰ ਸਕਣ।
ਇਸ ਮੌਕੇ ਸਰੂਤੀ ਚੌਧਰੀ ਨੇ ਰਵੀ ਇੰਦਰ ਸਿੰਘ ਬਾਗੋਵਾਲ ਵੱਲੋਂ ਦਿੱਤੇ ਗਏ ਮਾਣ-ਸਨਮਾਨ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਦੌਰਾਨ ਸ਼ਰੂਤੀ ਚੌਧਰੀ ਦੇ ਮਾਤਾ-ਪਿਤਾ, ਰਿਸ਼ਤੇਦਾਰਾਂ ਅਤੇ ਉਨ੍ਹਾਂ ਦੇ ਮਾਮਾ ਸੋਨੂੰ ਪ੍ਰਧਾਨ (ਮੈਂਬਰ ਸ਼੍ਰੋਮਣੀ ਅਕਾਲੀ ਦਲ, ਬਲਾਚੌਰ) ਨੇ ਵੀ ਰਵੀ ਇੰਦਰ ਸਿੰਘ ਬਾਗੋਵਾਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼ਰੂਤੀ ਦੀ ਇਸ ਪ੍ਰਾਪਤੀ ‘ਤੇ ਪਰਿਵਾਰ ਸਮੇਤ ਪੂਰੇ ਇਲਾਕੇ ਨੂੰ ਮਾਣ ਹੈ।
ਇਸ ਮੌਕੇ ਮਾਸਟਰ ਰਵਿੰਦਰ ਸੂਰਾਪੁਰੀ,  ਠੇਕੇਦਾਰ ਧਰਮਵੀਰ ਬਾਗੋਵਾਲ, ਮਾਸਟਰ ਗਿਆਨ ਸਿੰਘ ਨਿੱਘੀ, ਅਤੇ ਗੁੱਜਰ ਵੈੱਲਫੇਅਰ ਕਲੱਬ ਦੇ ਮੈਂਬਰ ਵੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.