ਜ਼ਿਆਦਾ ਰੁੱਖ ਲੱਗਣ ਨਾਲ ਅਸੀਂ ਸਾਰੇ ਵੱਖ ਵੱਖ ਤਰ੍ਹਾਂ ਦੀਆਂ   ਬਿਮਾਰੀਆਂ ਤੋਂ ਬਚ ਸਕਦੇ ਹਾਂ : ਅਵਤਾਰ ਭੀਖੋਵਾਲ

Share and Enjoy !

Shares

ਹੁਸ਼ਿਆਰਪੁਰ  ( ਤਰਸੇਮ ਦੀਵਾਨਾ ) : ਭਾਵੇਂ ਔਰਤ ਮਨੁੱਖ ਨੂੰ ਜਨਮ ਦਿੰਦੀ ਹੈ ਪਰ ਉਸ ਔਰਤ ਦੇ ਨਾਲ ਜਨਮ ਲੈਣ ਵਾਲਾ ਮਨੁੱਖ ਧਰਤੀ ਤੇ ਹੀ ਪਲਦਾ ਹੈ, ਇਸੇ ਲਈ ਧਰਤੀ ਨੂੰ ਮਾਂ ਕਿਹਾ ਜਾਂਦਾ ਹੈ। ਉਪਰੋਕਤ ਸ਼ਬਦਾ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਭੀਖੋਵਾਲ ਦੇ ਗੁਰਦੁਆਰਾ ਗੁਰੂ ਨਾਨਕ ਚਰਨਸਰ ਸਾਹਿਬ ਦੇ ਪ੍ਰਬੰਧਕ ਤੇ ਉੱਘੇ ਸਮਾਜ ਸੇਵਕ ਅਵਤਾਰ ਸਿੰਘ ਭੀਖੋਵਾਲ
ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਕੀਤਾ ।ਉਹਨਾ ਕਿਹਾ ਕਿ ਜਨਮ ਲੈਣ ਤੋਂ ਬਾਅਦ ਮਨੁੱਖ ਜਨਮ ਦੇਣ ਵਾਲੀ ਮਾਂ ਤੋਂ ਬਿਨਾਂ ਜਿਉਂਦਾ ਰਹਿ ਸਕਦਾ ਹੈ ਪਰ ਧਰਤੀ ਅਤੇ ਕੁਦਰਤ ਤੋਂ ਬਿਨਾਂ ਉਸ ਦਾ ਜੀਵਨ ਇਕ ਪਲ ਲਈ ਵੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਸੋਚਣਾ ਹੋਵੇਗਾ ਕਿ ਕੁਦਰਤ ਸਾਨੂੰ ਜੋ ਦਿੰਦੀ ਹੈ ਇਸ ਦੇ ਬਦਲੇ ਅਸੀਂ ਧਰਤੀ ਨੂੰ ਕੀ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਣਾ ਤਾਂ ਦੂਰ ਦੀ ਗੱਲ ਅਸੀਂ ਆਪਣੀਆਂ ਗਲਤੀਆਂ ਕਾਰਨ ਕੁਦਰਤੀ ਸੋਮਿਆਂ ਨੂੰ ਤਬਾਹ ਕਰ ਰਹੇ ਹਾਂ। ਅਜਿਹੀ ਸਥਿਤੀ ਵਿੱਚ ਸੀਮਤ ਕੁਦਰਤੀ ਸਰੋਤ ਬਹੁਤ ਤੇਜ਼ੀ ਨਾਲ ਨਸ਼ਟ ਹੋ ਰਹੇ ਹਨ। ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਸਾਡੀ ਆਉਣ ਵਾਲੀ ਪੀੜ੍ਹੀ ਧਰਤੀ ‘ਤੇ ਜਿਊਂਦੀ ਹੀ ਨਹੀ ਰਹੀ ਸਕੇਗੀ। ਉਹਨਾ ਕਿਹਾ ਕਿ ਸਾਨੂੰ ਆਪਣਾ ਆਲਾ ਦੁਆਲਾ ਹਰਿਆ ਭਰਿਆ ਬਣਾਉਣ ਦੇ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ  ਉਨ੍ਹਾਂ ਕਿਹਾ ਕਿ ਜ਼ਿਆਦਾ ਰੁੱਖ ਲੱਗੇ ਹੋਣ ਨਾਲ ਅਸੀਂ ਸਾਰੇ ਲੱਗਣ ਵਾਲੀਆਂ  ਵੱਖ ਵੱਖ ਬਿਮਾਰੀਆਂ ਤੋਂ ਬਚ ਸਕਦੇ ਹਾਂ । ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਲੇ ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਦਾ ਉਪਰਾਲਾ ਅੱਜ ਤੋਂ ਹੀ ਸ਼ੁਰੂ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਅਸੀਂ ਇਸ ਧਰਤੀ ‘ਤੇ ਜੀਵਨ ਨੂੰ ਬਚਾਉਣਾ ਚਾਹੁੰਦੇ ਹਾਂ ਤਾਂ ਵੇਦਾਂ ਦੁਆਰਾ ਦੱਸੇ ਗਏ ਪੰਜ ਤੱਤਾਂ ਦੀ ਰੱਖਿਆ ਅੱਜ ਤੋਂ ਹੀ ਸ਼ੁਰੂ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਕੂੜਾ ਸੰਭਾਲਣ ਲਈ ਜੈਵਿਕ ਤਰੀਕੇ ਅਪਨਾਉਣੇ ਚਾਹੀਦੇ ਹਨ।

About Post Author

Share and Enjoy !

Shares

Leave a Reply

Your email address will not be published.