ਜੋਗਿੰਦਰ ਸਿੰਘ ਮਾਨ ਨੂੰ ਮਿਲਿਆ ਰਾਸ਼ਨ ਡਿਪੂ ਐਸੋਸੀਏਸ਼ਨ ਪੰਜਾਬ ਦਾ ਵਫਦ

Share and Enjoy !

Shares

ਫਗਵਾੜਾ (ਸ਼ਿਵ ਕੋੜਾ) : ਰਾਸ਼ਨ ਡਿਪੂ ਐਸੋਸੀਏਸ਼ਨ ਰਜਿ. ਪੰਜਾਬ ਦਾ ਇਕ ਵਫਦ ਅੱਜ ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੂੰ ਉਹਨਾਂ ਦੇ ਗ੍ਰਹਿ ਵਿਖੇ ਮਿਲਿਆ। ਇਸ ਦੌਰਾਨ ਡਿਪੂ ਹੋਲਡਰਾਂ ਨੇ ਇਕ ਮੰਗ ਪੱਤਰ ਦਿੰਦੇ ਹੋਏ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਘਰੋਂ ਘਰੀਂ ਰਾਸ਼ਨ ਪਹੁੰਚਾਉਣ ਦੀ ਸਕੀਮ ਤਹਿਤ ਨਵੇਂ ਲਾਈਸੈਂਸ ਜਾਰੀ ਕਰਕੇ ਕਿਸੇ ਕੰਪਨੀ ਠੇਕੇਦਾਰ ਜਾਂ ਅਦਾਰੇ ਕੋਲੋਂ ਇਹ ਕੰਮ ਕਰਵਾਉਣ ਦੀ ਤਜਵੀਜ਼ ਰੱਧ ਕੀਤੀ ਜਾਵੇ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਮੋਹਨ ਅਤੇ ਸਕੱਤਰ ਨਿਰਮਲ ਸਿੰਘ ਨੇ ਕਿਹਾ ਕਿ ਡਿਪੂ ਹੋਲਡਰ ਪਹਿਲਾਂ ਹੀ ਆਰਥਕ ਤੰਗੀ ਦਾ ਸ਼ਿਕਾਰ ਹਨ ਅਤੇ ਇਹ ਨਵਾਂ ਫੈਸਲਾ ਡਿਪੂ ਹੋਲਡਰਾਂ ਨੂੰ ਰੁਜਗਾਰ ਤੋਂ ਵਾਂਝਾ ਕਰ ਦੇਵੇਗਾ। ਉਹਨਾਂ ਕਿਹਾ ਕਿ ਡਿਪੂ ਹੋਲਡਰ ਪਹਿਲਾਂ ਦੀ ਦੇਸ਼ ਦੇ ਮੁਕਾਬਲੇ ਬਹੁਤ ਘੱਟ ਕਮਿਸ਼ਨ ਉੱਪਰ ਕੰਮ ਕਰ ਰਹੇ ਹਨ ਅਤੇ ਜੋ ਪੈਸੇ ਸਰਕਾਰ ਨੇ ਨਵੇਂ ਲਾਇਸੈਂਸ ਜਾਰੀ ਕਰਕੇ ਘਰੋਂ ਘਰੀਂ ਕਣਕ ਜਾਂ ਰਾਸ਼ਨ ਪਹੁੰਚਾਉਣ ਲਈ ਖਰਚ ਕਰਨੇ ਹਨ, ਉਸੇ ਬਜਟ ਵਿਚ ਡਿਪੂ ਹੋਲਡਰ ਬੜੀ ਅਸਾਨੀ ਨਾਲ ਅਤੇ ਪੂਰੀ ਪਾਰਦਰਸ਼ਿਤਾ ਨਾਲ ਇਸ ਕੰਮ ਨੂੁੰ ਨੇਪਰੇ ਚਾੜ੍ਹ ਸਕਦੇ ਹਨ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਤਿੰਨ ਲੱਖ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਵਾਲੀ ਕਣਕ ਨਹੀਂ ਮਿਲ ਰਹੀ ਹੈ। ਇਸ ਲਈ ਸਰਕਾਰ ਦੀ ਪਹਿਲੀ ਤਰਜੀਹ ਲਾਭਪਾਤਰੀ ਕਾਰਡ ਧਾਰਕਾਂ ਨੂੰ ਪੂਰਾ ਰਾਸ਼ਨ ਜਾਰੀ ਕਰਵਾਉਣ ਦੀ ਹੋਣੀ ਚਾਹੀਦੀ ਹੈ। ਉਹਨਾਂ ਪੰਜਾਬ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਪ੍ਰਧਾਨ ਮੰਤਰੀ ਵਾਲੀ ਯੋਜਨਾ ਤਹਿਤ ਪਿਛਲੇ ਦੋ ਸਾਲ ਦਾ ਬਕਾਇਆ ਕਮਿਸ਼ਨ ਪੰਜਾਬ ਸਰਕਾਰ ਵਲੋਂ ਡਿਪੂ ਹੋਲਡਰਾਂ ਨੂੰ ਨਹੀਂ ਦਿੱਤਾ ਗਿਆ ਹੈ ਅਤੇ ਇਹ ਕਮਿਸ਼ਨ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ। ਜੋਗਿੰਦਰ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਸਬੰਧਤ ਵਿਭਾਗ ਅਤੇ ਪੰਜਾਬ ਸਰਕਾਰ ਤੱਕ ਪਹੁੰਚਾ ਕੇ ਢੁਕਵਾਂ ਹਲ ਕਰਵਾਇਆ ਜਾਵੇਗਾ। ਇਸ ਮੌਕੇ ਡਿਪੂ ਹੋਲਡਰ ਮਨਜੀਤ ਕੁਮਾਰ, ਅਨਿਲ ਪਾਂਡੇ, ਪ੍ਰਮੋਦ ਮਿਸ਼ਰਾ, ਟਹਿਲ ਸਿੰਘ, ਜੈਲਾ ਰਾਮ ਆਦਿ ਵੀ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.