-ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ – ਜ਼ਿਲ੍ਹਾ ਮੈਜਿਸਟ੍ਰੇਟ

Share and Enjoy !

Shares
ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) 
           ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤਾ ਜਾਵੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਫਾਰਮੇਸੀ ਵੱਲੋਂ ਇਸ ਦਵਾਈ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ।
          ਉਨ੍ਹਾਂ ਕਿਹਾ ਕਿ ਸਿਵਲ ਸਰਜਨ ਨੇ ਆਪਣੇ ਦਫ਼ਤਰ ਦੇ ਪੱਤਰ ਨੰਬਰ ਡਰੱਗਜ਼-26/1854 ਮਿਤੀ 09.10.2026 ਰਾਹੀਂ ਦੱਸਿਆ ਹੈ ਕਿ ਪ੍ਰੀਗਾਬਾਲਿਨ ਦੀ ਵਰਤੋਂ ਫਾਈਬਰੋ ਮਾਇਲਜੀਆ/ਨਿਉਰਲਜੀਆ ਆਦਿ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦੇ ਇਲਾਜ ਲਈ ਆਮ ਤੌਰ ‘ਤੇ ਮੈਡੀਕਲ ਸਪੈਸ਼ਲਿਸਟ/ ਸਾਈਕੈਟਰਿਸਟ/ ਜੀ.ਡੀ.ਐਮ.ਓ ਵਲੋਂ ਕੀਤੀ ਜਾਂਦੀ ਹੈ, ਪਰ ਜ਼ਿਆਦਾ ਮਾਤਰਾ ਵਿੱਚ ਪ੍ਰੀਗਾਬਾਲਿਨ ਦੀ ਦੁਰਵਰਤੋਂ ਨਸ਼ੇ ਦੇ ਤੌਰ ‘ਤੇ ਕੀਤੀ ਜਾ ਸਕਦੀ ਹੈ। ਇਸ ਲਈ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤੀ ਜਾਣੀ ਚਾਹੀਦੀ ਹੈ। ਇਹ ਹੁਕਮ 21ਦਸੰਬਰ 2026 ਤੱਕ ਲਾਗੂ ਰਹੇਗਾ।

About Post Author

Share and Enjoy !

Shares

Leave a Reply

Your email address will not be published.