
– ਮਹਿੰਗਾਈ ਭੱਤਾ ਦਾ ਬਕਾਇਆ ਰਾਸ਼ੀ ਦਾ ਤੁਰੰਤ ਭੁਗਤਾਨ ਕੀਤਾ ਜਾਵੇ
(ਇੰਦਰਜੀਤ ਸਿੰਘ ਦੈਹਿੜੂ) ਬੀਜਾ।
ਡੈਮੋਕ੍ਰੇਟਿਕ ਜੰਗਲਾਤ ਮੁਲਾਜਮ ਯੂਨੀਅਨ ਲੁਧਿਆਣਾ ਵੱਲੋਂ ਸੁਬਾਈ ਆਗੂ ਹਰਜੀਤ ਕੌਰ ਸਮਰਾਲਾ ਦੀ ਅਗਵਾਈ ਵਿੱਚ ਗੁਰਪ੍ਰੀਤ ਸਿੰਘ ਸਿੰਘ ਸਹਾਇਕ ਲੇਬਰ ਕਮਿਸਨਰ ਲੁਧਿਆਣਾ ਕਿਰਤ ਮੰਤਰੀ ਨੂੰ ਮੰਗ-ਪੱਤਰ ਸੌਂਪਿਆ ਗਿਆ।ਇਸ ਮੌਕੇ ਉਨਾਂ ਨਾਲ ਵਫਦ ਵਿੱਚ ਡੈਮੋਕ੍ਰੇਟਿਕ ਮੁਲਾਜਮ ਫੈਡਰੇਸਨ ਲੁਧਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ ਤੋਂ ਇਲਾਵਾ ਜਗਵੀਰ ਸਿੰਘ ਨਾਗਰਾ, ਕੁਲਦੀਪ ਲਾਲ ਮੱਤੇਵਾੜਾ, ਜਸਪਾਲ ਸਿੰਘ ਮੱਤੇਵਾੜਾ, ਗੰਗਾ ਰਾਮ, ਲਖਵੀਰ ਸਿੰਘ, ਹਰਦੀਪ ਸਿੰਘ, ਬਲਕਾਰ ਰਾਮ, ਅਜੈ ਆਦਿ ਸਾਮਲ ਸਨ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵੀ ਪਿੱਛਲੀਆਂ ਸਰਕਾਰਾਂ ਵਾਂਗ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਨੂੰ ਲਟਕਾਉਣ ਦੇ ਰਸਤੇ ਪਾਉਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸਤ ਨਹੀਂ ਕੀਤਾ ਜਾਵੇਗਾ।ਉਨਾ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ ਵੱਖ ਖੇਤਰਾਂ ਅਤੇ ਸਰਕਾਰੀ ਵਿਭਾਗਾਂ ਅੰਦਰ ਕੰਮ ਕਰਦੇ ਕੱਚੇ ਮੁਲਾਜਮ ਅਤੇ ਦਿਹਾੜੀਦਾਰ ਕਾਮਿਆਂ ਦੀਆਂ ਉਜਰਤਾਂ ਵਿੱਚ ਪਿੱਛਲੇ ਲੱਗਭੱਗ ਇਕ ਦਹਾਕੇ ਤੋਂ ਕੋਈ ਵੀ ਸੋਧ ਕਰਕੇ ਵਾਧਾ ਨਹੀਂ ਕੀਤਾ ਗਿਆ, ਜੱਦ ਕਿ ਸਰਕਾਰ ਦੀ ਹਰੇਕ ਪੰਜ ਸਾਲ ਬਾਅਦ ਸੋਧ ਕਰਨੀ ਸੰਵਿਧਾਨਕ ਜ ਿੰਮੇਵਾਰੀ ਬਣਦੀ ਹੈ। ਉਨਾਂ ਕਿਹਾ ਇਸ ਸਮੇਂ ਦੌਰਾਨ ਮਹਿੰਗਾਈ ਦੁੱਗਣੀ ਹੋ ਚੁੱਕੀ ਹੈ, ਜਦਕਿ ਸਰਕਾਰ ਦੇ ਛੇਵੇਂ ਤਨਖਾਹ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਘੱਟੋ ਘੱਟ ਉਜਰਤ 18000 ਰੁਪਏ ਤਹਿ ਕੀਤੀ ਗਈ ਹੈ। ਇਸੇ ਤਰ ਸਾਲ ਵਿੱਚ ਦੋ ਵਾਰ ਮਹਿੰਗਾਈ ਸੂਚਕ ਅੰਕ ਦੇ ਹਿਸਾਬ ਨਾਲ ਮਹਿੰਗਾਈ ਭੱਤਾ ਦੇਣਾ ਹੁੰਦਾ ਹੈ, ਜੋ ਸਾਲ 2020 ਤੋਂ ਬਾਅਦ ਨਹੀਂ ਦਿੱਤਾ ਗਿਆ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਹਿੰਗਾਈ ਭੱਤੇ ਦੀਆਂ ਬਣਦੀਆਂ ਕਿਸਤਾਂ ਤੁਰੰਤ ਜਾਰੀ ਕਰਕੇ ਬਕਾਇਆ ਰਾਸੀ ਸਹਿਤ ਦਿੱਤੀ ਜਾਵੇ ਤਾਂ ਜੋ ਮਹਿੰਗਾਈ ਦੀ ਮਾਰ ਝੱਲ ਰਹੇ ਕਾਮਿਆਂ ਨੂੰ ਕੁੱਝ ਰਾਹਤ ਮਿਲ ਸਕੇ।