ਤਿੰਨ ਦਿਨਾਂ ਸਬ-ਨੈਸ਼ਨਲ ਪਲਸ ਪੋਲੀਓ ਮੁੰਹਿਮ ਦਾ ਅਗਾਜ਼  ਕੱਲ ਤੋ : ਡਾ. ਪਵਨ ਕੁਮਾਰ

Share and Enjoy !

Shares


ਹੁਸ਼ਿਆਰ (ਬਤਰਸੇਮ ਦੀਵਾਨਾ ) : ਸਬ-ਨੈਸ਼ਨਲ ਪਲਸ ਪੋਲੀਓ ਮੁਹਿੰਮ ਸਬੰਧੀ ਹੁਸ਼ਿਆਰਪੁਰ ਸ਼ਹਿਰੀ ਖੇਤਰ ਦੇ ਮਾਈਗ੍ਰੇਟਰੀ ਖੇਤਰਾਂ ਵਿੱਚ ਪ੍ਰਚਾਰ ਪ੍ਰਸਾਰ ਲਈ ਅੱਜ ਮਾਈਕਿੰਗ ਦੀ ਸ਼ੁਰੂਆਤ ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਵਲੋ ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਕੇ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਡਾ. ਮੀਤ ਸਿੰਘ, ਜਿਲ੍ਹਾ ਮਾਸ ਮੀਡੀਆ ਅਫ਼ਸਰ  ਪ੍ਰਸ਼ੋਤਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ, ਸ਼੍ਰੀਮਤੀ ਤ੍ਰਿਪਤਾ ਦੇਵੀ ਤੇ ਸ਼੍ਰੀਮਤੀ ਰਮਨਦੀਪ ਕੌਰ, ਬੀ.ਸੀ.ਸੀ. ਕੋਆਰਡੀਨੇਟਰ  ਅਮਨਦੀਪ ਸਿੰਘ, ਉਪਕਾਰ ਸਿੰਘ ਅਤੇ ਹੋਰ ਸ਼ਾਮਿਲ ਹੋਏ। ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਪਵਨ ਕੁਮਾਰ ਨੇ ਦੱਸਿਆ ਕਿ ਮੁਹਿੰਮ ਤਹਿਤ ਜਿਲ੍ਹੇ ਭਰ ਦੀ 287509 ਪ੍ਰਵਾਸੀ ਅਬਾਦੀ ਦੇ 0 ਤੋਂ 5 ਸਾਲ ਤੱਕ ਦੀ ਉਮਰ ਦੇ 22230 ਬੱਚਿਆ ਨੂੰ ਪੋਲੀਓ ਦੀਆਂ ਵਾਧੂ ਖੁਰਾਕਾਂ 19 ਜੂਨ ਦਿਨ ਐਤਵਾਰ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਵਿਜ਼ਿਟ ਦੌਰਾਨ ਪਿਲਾਈਆਂ ਜਾਣਗੀਆਂ। ਸਿਹਤ ਵਿਭਾਗ ਦੀਆਂ 179 ਟੀਮਾਂ ਵਲੋਂ ਤਿੰਨ ਦਿਨਾਂ ਦੌਰਾਨ ਪ੍ਰਵਾਸੀ ਅਬਾਦੀ ਦੇ ਘਰਾਂ ’ਚ ਦਸਤਕ ਦੇਕੇ ਬੱਚਿਆਂ ਨੂੰ ਪੋਲੀਓ ਦੀਆਂ ਦੋ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਇਨਾਂ ਟੀਮਾਂ ਦੇ ਕੰਮ ਦੀ ਨਿਗਰਾਨੀ ਲਈ 42 ਸੁਪਰਵਾਈਜ਼ਰ ਲਗਾਏ ਗਏ ਹਨ। ਭਾਵੇਂ ਭਾਰਤ ਪੋਲੀਓ ਮੁਕਤ ਦੇਸ਼ ਹੈ ਪਰ ਫਿਰ ਵੀ ਸਰਹੱਦ ਨਾਲ ਲਗੱਦੇ ਗਵਾਢੀਂ ਦੇਸ਼ਾਂ ਵਿੱਚ ਅਜੇ ਵੀ ਪੋਲੀਓ ਦੇ ਕੇਸ ਆ ਰਹੇ ਹਨ, ਜਿਸ ਕਾਰਨ ਸਾਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ। ਇਸ ਮੌਕੇ ਉਹਨਾ ਨੇ ਦੱਸਿਆ ਕਿ ਇਸ ਮੁੰਹਿਮ ਦੌਰਾਨ ਝੁੱਗੀਆਂ, ਇੱਟਾਂ ਦੇ ਭੱਠੇ ,ਨਿਰਮਾਣ ਅਧੀਨ ਇਮਾਰਤਾ ਅਤੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੇ 0 ਤੋਂ 5 ਸਾਲ ਉਮਰ ਤੱਕ ਦੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ ਕਰੋਨਾ ਦੇ ਮੱਦੇਨਜ਼ਰ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ ਨਾਲ ਇਸ ਮੁੰਹਿਮ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਭਾਰਤ ਪੋਲੀਓ ਮੁਕਤ ਦੇਸ਼ ਦੇ ਖਿਤਾਬ ਨੂੰ ਬਰਕਰਾਰ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਰੂਟੀਨ ਟੀਕਾਕਰਣ ਤੇ ਪਲਸ ਪੋਲੀਓ ਦੀ ਵਾਧੂ ਖੁਰਾਕ ਬੱਚੇ ਨੂੰ ਸਦਾ ਲਈ ਅਪਾਹਜ ਹੋਣ ਤੋਂ ਬਚਾਅ ਸਕਦੀ ਹੈ ਅਤੇ ਇਸ ਤਰ੍ਹਾਂ ਸਿਹਤਮੰਦ ਕੱਲ ਦੀ ਬੁਨਿਆਦ ਰੱਖੀ ਜਾ ਸਕਦੀ ਹੈ।

About Post Author

Share and Enjoy !

Shares

Leave a Reply

Your email address will not be published.