ਤਿੰਨ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਕਾਰਨ  ਅਧਿਆਪਕਾਂ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦੇ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ  

Share and Enjoy !

Shares
ਲਹਿਰਾਗਾਗਾ (ਜਗਸੀਰ ਲੌਂਗੋਵਾਲ) : ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਪ੍ਰਾਇਮਰੀ ਅਧਿਆਪਕਾਂ ਵਲੋਂ ਅੱਜ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ,  ਐਲੀਮੈਂਟਰੀ ਟੀਚਰਜ਼ ਯੂਨੀਅਨ , 4500 ਅਤੇ 2005 ਅਧਿਆਪਕ ਯੂਨੀਅਨ  ਅਤੇ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਲਾਕ ਪ੍ਰਾਇਮਰੀ  ਸਿੱਖਿਆ ਦਫਤਰ ਵਿਖੇ ਰੋਸ ਧਰਨਾ ਦਿੱਤਾ ਗਿਆ    । ਇਸ ਧਰਨੇ ਨੂੰ ਸੰਬੋਧਨ ਕਰਦਿਆਂ ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਅਤੇ ਜਰਨਲ ਸਕੱਤਰ ਹਰਭਗਵਾਨ ਗੁਰਨੇ,  ਕਿਰਨਪਾਲ ਗਾਗਾ , ਗੋਰਾ ਸਿੰਘ ਸ਼ਾਦੀਹਰੀ, ਸੁਖਚੈਨ ਸਿੰਘ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਹਨ  , ਜਿਸ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਹੀ ਤਿੰਨ ਮਹੀਨਿਆਂ ਤੋਂ ਰੁਕੀ ਅਧਿਆਪਕਾਂ ਦੀ ਤਨਖਾਹ ਅਤੇ ਬਕਾਏ ਜਾਰੀ ਕੀਤੇ ਜਾਣ । ਸੰਬੋਧਨ ਕਰਦਿਆਂ ਡੀਟੀਐਫ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਪਸ਼ੌਰ, ਬਲਾਕ ਜਰਨਲ ਸਕੱਤਰ ਗੁਰਮੀਤ ਸੇਖੂਵਾਸ ਅਤੇ ਦਾਤਾ ਸਿੰਘ ਨਮੋਲ  ਨੇ ਦੱਸਿਆ ਕਿ ਸਾਢੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕ ਮਾਨਸਿਕ ਪਰੇਸ਼ਾਨੀ  ਵਿੱਚੋਂ ਗੁਜ਼ਰ ਰਹੇ ਹਨ । ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਹੀ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ ।ਜਥੇਬੰਦੀਆਂ ਵੱਲੋਂ ਤਨਖਾਹਾਂ ਦੀ ਪ੍ਰਾਪਤੀ ਤੱਕ ਰੋਸ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ । ਇਸ ਤੋਂ ਇਲਾਵਾ ਅਧਿਆਪਕਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਤੇ ਅਧਿਆਪਕਾਂ ਦੇ ਬੰਦ ਕੀਤੇ ਭੱਤੇ ਅਤੇ ਏ.ਸੀ.ਪੀ ਬਹਾਲ ਕੀਤੇ ਜਾਣ। ਇਸ ਮੌਕੇ ਭਰਾਤਰੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਾਸਟਰ ਗੁਰਚਰਨ ਖੋਖਰ ਅਤੇ ਇਕਾਈ ਪ੍ਰਧਾਨ ਬਿੱਕਰ ਖੋਖਰ ,  ਜਮਹੂਰੀ ਅਧਿਕਾਰ ਸਭਾ ਵੱਲੋਂ ਮਾਸਟਰ ਵਿਸ਼ਵਕਾਂਤ ਨੇ ਧਰਨੇ ਨੂੰ ਸੰਬੋਧਨ ਕੀਤਾ। ਅੰਤ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਜਿੰਦਰ ਕੁਮਾਰ ਵੱਲੋਂ  ਜਥੇਬੰਦੀਆਂ ਨੂੰ  ਭਰੋਸਾ ਦਵਾਇਆ ਗਿਆ ਕਿ ਜਨਵਰੀ , ਫਰਵਰੀ ਅਤੇ ਮਾਰਚ ਦੀ ਤਨਖਾਹ ਦੇ ਬਿਲ ਖਜ਼ਾਨਾ ਦਫ਼ਤਰ ਦੇ ਦਿੱਤੇ ਹਨ , ਕੱਲ੍ਹ ਤੱਕ ਹਰ ਹਾਲਤ ਵਿੱਚ ਤਨਖਾਹ ਖਾਤਿਆਂ ਵਿੱਚ ਪੈ ਜਾਵੇਗੀ। ਉਨ੍ਹਾਂ ਜਥੇਬੰਦੀਆਂ ਨੂੰ ਇਸਦੀ ਕਾਪੀ ਸੌਂਪੀ। ਇਸ ਰੋਸ  ਧਰਨੇ ਵਿੱਚ ਬਲਾਕ ਲਹਿਰਾਗਾਗਾ ਦੇ ਵੱਡੀ ਗਿਣਤੀ ਵਿੱਚ ਪ੍ਰਾਇਮਰੀ ਅਧਿਆਪਕ ਹਾਜ਼ਰ ਸਨ ।

About Post Author

Share and Enjoy !

Shares

Leave a Reply

Your email address will not be published.