ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Share and Enjoy !

Shares

(ਕਿ੍ਰਸ਼ਨ ਗਰਗ) ਭਵਾਨੀਗੜ। ਸੀ.ਬੀ.ਐੱਸ.ਈ. ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਹਰ ਸਾਲ ਦੀ ਤਰਾਂ ਇਸ ਸਾਲ ਵੀ ਅਲਪਾਈਨ ਪਬਲਿਕ ਸਕੂਲ, ਭਵਾਨੀਗੜ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਦਸਵੀਂ ਵਿੱਚੋਂ ਕੋਮਲਪ੍ਰੀਤ ਕੌਰ 95.8%, ਕਾਜਲ 94.8% ਜੋਬਨਪ੍ਰੀਤ ਸਿੰਘ 94.6%, ਅਮਨਦੀਪ ਸਿੰਘ 93.8%, ਪ੍ਰਨੀਤ ਕੌਰ 92.8%, ਸੁਖਪ੍ਰੀਤ ਕੌਰ 90.2% ਅਤੇ ਮੁਸਕਾਨ 90% ਵਿਦਿਆਰਥੀਆਂ ਨੇ ਅੰਕ ਹਾਸਿਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਪਿ੍ਰੰਸੀਪਲ ਸ਼੍ਰੀਮਤੀ ਰੋਮਾ ਅਰੋੜਾ ਅਤੇ ਸਕੂਲ ਮੈਨੇਜਮੈਂਟ ਵੱਲੋਂ ਨਤੀਜਾ ਵਧੀਆ ਆਉਣ ਤੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਵਿਦਿਆਥੀਆਂ ਨੂੰ ਉਹਨਾਂ ਦੇ ਸੁਨਿਹਰੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

About Post Author

Share and Enjoy !

Shares

Leave a Reply

Your email address will not be published.