(ਜਗਸੀਰ ਲੌਂਗੋਵਾਲ/ਬਿਊਰੋ ਚੈਕ ਪੋਸਟ) ਸੁਨਾਮ ਊਧਮ ਸਿੰਘ ਵਾਲਾ। ਦਿ ਮਿਲੇਨੀਅਮ ਸਕੂਲ, ਸੁਨਾਮ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ ਮੁਕਾਬਲੇ ਅਤੇ ਡਾਂਸ ਮੁਕਾਬਲੇ ਵਿੱਚ ਭਾਗ ਲਿਆ। ਵਿਦਿਆਰਥੀਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ। ਸ੍ਰੀਮਤੀ ਮਨਪ੍ਰੀਤ ਕੌਰ ਸਿੱਧੂ ਅਤੇ ਸ੍ਰੀਮਤੀ ਬਲਜਿੰਦਰ ਕੌਰ ਵੱਲੋਂ ਫੈਸਲਾ ਸੁਣਾਇਆ ਗਿਆ। ਪਿ੍ਰੰਸੀਪਲ ਮੈਡਮ ਸ੍ਰੀਮਤੀ ਨੀਨਾ ਸਰਮਾ ਨੇ ਵਿਦਿਆਰਥੀਆਂ ਨੂੰ ਇਸ ਤਰਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਮੰਗਤ ਰਾਏ ਕਾਂਸਲ ਨੇ ਆਪਣੀ ਹਾਜਰੀ ਲਗਵਾਕੇ ਇਸ ਸਮਾਗਮ ਨੂੰ ਨਿਹਾਲ ਕੀਤਾ। ਡਾਇਰੈਕਟਰ ਐਜੂਕੇਸਨ ਸ੍ਰੀਮਤੀ ਰੀਤੂ ਪਾਠਕ ਨੇ ਸਾਰਿਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਐਕਟੀਵਿਟੀ ਕੋਆਰਡੀਨੇਟਰ ਬਲਵਿੰਦਰ ਸਿੰਘ ਨੇ ਸਟੇਜ ਦਾ ਸੰਚਾਲਨ ਕੀਤਾ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ।