ਦੋਆਬਾ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਮਨਾਇਆ “ਵਿਸ਼ਵ ਓਜ਼ੋਨ ਦਿਵਸ” ‘

Share and Enjoy !

Shares
– ਧਰਤੀ ਨੂੰ ਯੂਵੀ ਕਿਰਨਾਂ ਤੋਂ ਬਚਾਉਣਾ ਹੈ ਬੇਹੱਦ ਜ਼ਰੂਰੀ – ਐੱਸ ਐੱਸ ਸੰਘਾ
(ਗੁਰਵਿੰਦਰ ਸਿੰਘ) ਮੋਹਾਲੀ |  ਦੋਆਬਾ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ‘ਵਿਸ਼ਵ ਓਜ਼ੋਨ ਦਿਵਸ’ ਤੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ । ਜਿਸ ਵਿੱਚ ਵੱਡੀ ਗਿਣਤੀ ਵਿੱਚ ਗਰੁੱਪ ਦੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨੇ ਹਿੱਸਾ ਲਿਆ  । ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਦੇ ਨਾਲ ਹੋਈ ।  ਉਪਰੰਤ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਵਿਸ਼ਵ ਓਜ਼ੋਨ ਦਿਵਸ ਦਾ ਅਰਥ ਅਤੇ ਮਹੱਤਵ ਦੇ ਵਿਸ਼ੇ ਦੇ ਸਬੰਧ ਵਿਚ ਆਪਣੀ ਬਾਕਮਾਲ ਪੇਸ਼ਕਾਰੀ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਨੇ  ਬੈਨਰ ਮੇਕਿੰਗ,ਸਵਾਲ ਜਵਾਬ ਮੁਕਾਬਲੇ ,ਭਾਸ਼ਣ ਮੁਕਾਬਲੇ ,ਕਵਿਤਾ ਪਾਠ  ਅਤੇ ਹੋਰ ਵੱਖ ਵੱਖ ਮੁਕਾਬਲਿਆਂ ਦੇ ਵਿਚ ਪੂਰੇ ਉਤਸ਼ਾਹ ਦੇ ਨਾਲ ਭਾਗ ਲਿਆ ।
            ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੋਆਬਾ ਗਰੁੱਪ ਆਫ ਕਾਲਜਿਜ਼ ਦੇ ਪ੍ਰਬੰਧਕੀ ਵਾਈਸ ਚੇਅਰਮੈਨ  ਐੱਸ ਐੱਸ ਸੰਘਾ ਨੇ ਕਿਹਾ ਕਿ ਧਰਤੀ ਨੂੰ ਯੂਵੀ ਕਿਰਨਾਂ ਤੋਂ ਬਚਾਉਣਾ ਬੇਹੱਦ ਲਾਜ਼ਮੀ ਹੈ  । ਇਸ ਤੋਂ ਬਾਅਦ ਪ੍ਰਿੰਸੀਪਲ ਡਾ ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਭਾਸ਼ਨ ਦੌਰਾਨ ਓਜ਼ੋਨ ਪਰਤ ਦੇ ਗੁਣਾਂ ਸਬੰਧੀ ਦੱਸਿਆ  ।ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਧਰਤੀ ਦੀ ਮਹੱਤਤਾ ਸਬੰਧੀ ਵੀ ਵਿਸਥਾਰ ਵਿੱਚ ਸਮਝਾਇਆ ।  ਉਪਰੰਤ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਅਤੇ ਭਾਗੀਦਾਰੀ ਦੇ ਸਰਟੀਫਿਕੇਟ ਦਿੱਤੇ ਗਏ  । ਡਾ: ਰਿਪਨਦੀਪ ਕੌਰ ਅਤੇ ਸਹਾਇਕ ਪ੍ਰੋਫੈਸਰ ਕਮਲਪ੍ਰੀਤ ਕੌਰ ਨੇ ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਕੀਤਾ ਅਤੇ ਅਜਿਹੇ ਪ੍ਰੋਗਰਾਮਾਂ ਵਿਚ  ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦੋਆਬਾ ਗਰੁੱਪ ਆਫ਼ ਕਾਲਜਿਜ਼ ਦੇ ਟਰੱਸਟੀ ਰਮਨਜੀਤ ਕੌਰ ਬਾਠ ਨੇ ਆਪਣੀ ਹਾਜ਼ਰੀ ਭਰੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਵਾਤਾਵਰਨ ਦੀ ਰਾਖੀ ਕਰਨ ਦਾ ਪ੍ਰਣ ਲਿਆ । ਪ੍ਰੋਗਰਾਮ ਦੀ ਸਮਾਪਤੀ ਸਮੇਂ ਕਾਲਜ ਦੇ ਵਿਦਿਆਰਥੀਆਂ ਨੇ ਵਿਸ਼ੇ ਨਾਲ ਸਬੰਧਿਤ ਜਾਗਰੂਕਤਾ ਫੈਲਾਉਣ ਲਈ ਰੈਲੀ ਕੱਢੀ । ਇਸ ਸਮੁੱਚੇ ਪ੍ਰੋਗਰਾਮ ਦਾ ਪ੍ਰਬੰਧ ਸਹਾਇਕ ਪ੍ਰੋਫੈਸਰ ਗੌਰਿਕਾ ਰਾਣਾ ਵੱਲੋਂ ਕੀਤਾ ਗਿਆ ।
Attachments area

About Post Author

Share and Enjoy !

Shares

Leave a Reply

Your email address will not be published.