
ਹੁਸਿ਼ਆਰਪੁਰ, 2 ਮਾਰਚ (ਤਰਸੇਮ ਦੀਵਾਨਾ) : ਜਗਤ ਗੁਰੂ ਰਵਿਦਾਸ ਮਹਾਰਾਜ ਦੀ ਦੇ ਪ੍ਰਕਾਸ਼ ਉਤਸਵ ਮੌਕੇ ਬਹੁਜਨ ਸਮਾਜ ਪਾਰਟੀ ਦੇ ਸਕੱਤਰ ਪੰਜਾਬ ਦਿਨੇਸ਼ ਕੁਮਾਰ ਪੱਪੂ ਨੇ ਸਮੂਹ ਸੰਗਤਾਂ ਨੂੰ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 645 ਵੇ ਪਵਿੱਤਰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ । ਉਹਨਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ ਜਾਤੀ ਸਿਸਟਮ ਤੇ ਚੋਟ ਮਾਰਦਿਆਂ ਸਾਰਿਆਂ ਲਈ ਸਮਾਨ ਸਮਾਜ ਸਿਰਜਣ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਗੁਰੂ ਰਵਿਦਾਸ ਮਹਾਰਾਜ ਜੀ ਸਮਾਜਵਾਦ ਦੇ ਮੋਢੀ ਸਨ ਅਤੇ ਉਨ੍ਹਾਂ ਨੇ ਗਰੀਬੀ ਅਤੇ ਅਮੀਰੀ ਦੇ ਪਾੜੇ ਨੂੰ ਸਮਾਨ ਕਰਨ ਦੀ ਕੋਸਿ਼ਸ਼ ਕੀਤੀ। ਉਨ੍ਹਾਂ ਨੇ ਸਮਾਜ ਵਿੱਚ ਹੋ ਰਹੇ ਜੁ਼ਲਮ ਦੇ ਵਿਰੁੱਧ ਸ਼ੰਘਰਸ ਕਰਕੇ ਸਾਰਿਆਂ ਲਈ ਇੱਕ ਮਿਸਾਲ ਪੈਦਾ ਕੀਤੀ ਸੀ। ਉਹਨਾ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੇ ਹੱਥੀ ਕਿਰਤ ਕਰਕੇ ਸਾਰਿਆਂ ਨੂੰ ਕਿਰਤ ਦੀ ਮਹਾਨਤਾ ਬਾਰੇ ਦੱਸਿਆ ਸੀ। ਅੱਜ ਵੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਰਥਿਕ ਹਨ। ਉਨ੍ਹਾਂ ਅਪੀਲ ਕੀਤੀ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ਾਂ ਅਨੁਸਾਰ ਬੇਗਮਪੁਰੇ ਦੇ ਸੰਕਲਪ ਨੂੰ ਪੂਰਾ ਕੀਤਾ ਜਾਵੇ। ਮੌਜੂਦਾ ਸਮਾਜ ਵਿੱਚ ਧਰਮ ਤੇ ਜਾਤੀ ਦੇ ਅਧਾਰ ਤੇ ਪਾਏ ਜਾਂਦੇ ਵਖਰੇਵਿਆਂ ਨੂੰ ਖਤਮ ਕਰਨ ਲਈ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਉਪਦੇਸ਼ਾਂ ਅਨੁਸਾਰ ਸਮਾਜ ਦੀ ਸਥਾਪਨਾ ਕੀਤੀ ਜਾਵੇ|
![]()