ਨਵੰਬਰ ਦੀ ਜਗਰਾਉਂ ਰੈਲੀ ਲਈ ਪਿੰਡਾਂ ਵਿੱਚ ਸਰਗਰਮੀਆਂ ਤੇਜ਼- ਕਲੇਰ 

Share and Enjoy !

Shares
( ਕੌਸ਼ਲ ਮੱਲ੍ਹਾ) ਹਠੂਰ : ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਹਲਕਾ ਜਗਰਾਉਂ ਵਿੱਚ ਹੋਰ ਤੇਜ਼ ਕਰਦਿਆਂ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐਸ.ਆਰ. ਕਲੇਰ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਰਹੇ।ਪਿੰਡ ਲੰਮੇ ਵਿਖੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਐਸ.ਆਰ. ਕਲੇਰ ਨੇ ਕਿਹਾ ਕਿ 4 ਨਵੰਬਰ ਨੂੰ ਜਗਰਾਉਂ ਵਿਖੇ ਹੋਣ ਜਾ ਰਹੀ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਨੇ ਸਮੂਹ ਨੌਜਵਾਨਾਂ, ਪਾਰਟੀ ਆਗੂਆਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਪਿੰਡ ਲੰਮੇ ਤੋਂ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਐਸ.ਆਰ. ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਪਾਰਟੀ ਦੀ ਤਾਕਤ ਇਸ ਦੇ ਮਿਹਨਤੀ ਵਰਕਰ ਅਤੇ ਲੋਕਾਂ ਦਾ ਪਿਆਰ ਹੈ। ਉਨ੍ਹਾਂ ਕਿਹਾ ਕਿ 4 ਨਵੰਬਰ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਜਗਰਾਉਂ ਦੇ ਹਰ ਪਿੰਡ ਅਤੇ ਹਰ ਵਰਗ ਤੱਕ ਪਹੁੰਚ ਕੀਤੀ ਜਾਵੇਗੀ।ਇਸ ਮੌਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਭਰੋਸਾ ਵੀ ਦਿੱਤਾ ਗਿਆ।ਇਸ ਮੌਕੇ ਨਾਲ ਪ੍ਰਧਾਨ ਸੰਦੀਪ ਸਿੰਘ ਮੱਲ੍ਹਾ, ਯੂਥ ਆਗੂ ਜੋਤੀ ਧਾਲੀਵਾਲ ਮੱਲ੍ਹਾ, ਯੂਥ ਆਗੂ ਰਾਮ ਸਿੰਘ ਸਰਾ ਮੱਲ੍ਹਾ, ਪੰਚ ਇੰਦਰਜੀਤ ਸਿੰਘ ਮੱਲ੍ਹਾ, ਯੂਥ ਹਲਕਾ ਪ੍ਰਧਾਨ ਜਸਪ੍ਰੀਤ ਸਿੰਘ ਚਕਰ, ਐਸ ਸੀ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ , ਸੀਨੀਅਰ ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਲਾਡੀ ਦੇਹੜਕਾ, ਗੁਰਪ੍ਰੀਤ ਸਿੰਘ ਬਿੱਟੂ ਬਲਾਕ ਸੰਮਤੀ ਮੈਂਬਰ ਲੰਮੇ, ਨੰਬਰਦਾਰ ਜਗਦੇਵ ਸਿੰਘ, ਜਰਨੈਲ ਸਿੰਘ ਨੰਬਰਦਾਰ, ਗੁਰਚਰਨ ਸਿੰਘ ਢਿੱਲੋਂ, ਜਸਵੰਤ ਸਿੰਘ, ਮੰਗਤ ਸਿੰਘ, ਜਗਰੂਪ ਸਿੰਘ, ਗਮਦੂਰ ਸਿੰਘ ਤੇ ਹੋਰ ਹਾਜ਼ਰ ।

About Post Author

Share and Enjoy !

Shares

Leave a Reply

Your email address will not be published.