
– ਪਛੜੇ ਵਰਗਾਂ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ : ਆਪ ਪਾਰਟੀ
(ਸੰਦੀਪ/ਕਲਸੀ) ਜਾਜਨ ਕਲਾਂ (ਫਿਲੌਰ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਜੱਜਨ ਕਲਾਂ ਵਿੱਚ ਪੰਜ ਲਾਭਪਾਤਰੀਆਂ ਨੂੰ ਪ੍ਰਤੀਕ ਰੂਪ ਵਿੱਚ ਰਜਿਸਟ੍ਰੇਸਨ ਕਾਗਜ ਸੌਂਪ ਕੇ ਗਰੀਬ ਪਰਿਵਾਰਾਂ ਨੂੰ 44 ਰਿਹਾਇਸੀ ਪਲਾਟਾਂ ਦੀ ਵੰਡ ਦੀ ਸੁਰੂਆਤ ਕੀਤੀ। ਪਿੰਡ ਦੇ ਸਰਪੰਚ ਅਮਰੀਕ ਸਿੰਘ ਸਾਧੂ ਵੱਲੋਂ ਕਰੀਬ 132 ਮਰਲੇ ਜਮੀਨ ਦਾਨ ਕਰਕੇ ਇਸ ਨੇਕ ਕਾਰਜ ਨੂੰ ਨੇਪਰੇ ਚਾੜਨ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਸਪੀਕਰ ਨੇ ਕਿਹਾ ਕਿ ਇਸ ਉਪਰਾਲੇ ਨਾਲ ਇਨਾਂ 44 ਬੇਜਮੀਨੇ ਪਰਿਵਾਰਾਂ ਨੂੰ ਆਪਣਾ ਘਰ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾਵੇਗਾ ਅਤੇ ਹਰੇਕ ਪਰਿਵਾਰ ਨੂੰ ਪਲਾਟ ਮਿਲ ਸਕੇਗਾ। ਤਿੰਨ ਮਰਲੇ ਸ੍ਰੀ ਸੰਧਵਾਂ ਨੇ ਕਿਹਾ ਕਿ ਇਹ ਕਦਮ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਵਿੱਚ ਯੋਗਦਾਨ ਪਾਉਣ ਲਈ ਦੂਜਿਆਂ ਨੂੰ ਉਤਸਾਹਿਤ ਕਰਨ ਲਈ ਇੱਕ ਲੰਮਾ ਸਫਰ ਤੈਅ ਕਰੇਗਾ। ਉਨਾਂ ਪਰਉਪਕਾਰੀ ਗਤੀਵਿਧੀਆਂ ਵਿੱਚ ਸਾਮਲ ਪ੍ਰਵਾਸੀ ਭਾਰਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਇੱਕ ਜੀਵੰਤ ਸੂਬਾ ਬਣਾਉਣ ਲਈ ਸੂਬਾ ਸਰਕਾਰ ਦਾ ਸਾਥ ਦੇਣ। ਸਪੀਕਰ ਨੇ ਇਸ ਮਨੁੱਖੀ ਕਾਰਜ ਵਿੱਚ ਸੂਬਾ ਸਰਕਾਰ ਵੱਲੋਂ ਪਿੰਡ ਦੀ ਪੰਚਾਇਤ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ‘ਆਪ’ ਆਗੂ ਪਿ੍ੰਸੀਪਲ ਪ੍ਰੇਮ ਕੁਮਾਰ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਵੱਲੋਂ ਇਸ ਉਪਰਾਲੇ ਨੂੰ ਅੱਗੇ ਤੋਰਦਿਆਂ ਕਰੋੜਾਂ ਰੁਪਏ ਦੇ ਫੰਡ ਮੁਹੱਈਆ ਕਰਵਾਏ ਜਾਣਗੇ। ਸੂਬਾ ਸਰਕਾਰ ਵੱਲੋਂ ਆਪਣੀ ਰਿਹਾਇਸ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ 1.50 ਲੱਖ ਰੁਪਏ ਦਿੱਤੇ ਜਾਣਗੇ ਤਾਂ ਜੋ ਇਹ ਪਰਿਵਾਰ ਇਸ ਅਲਾਟ ਕੀਤੀ ਜਮੀਨ ’ਤੇ ਆਪਣੇ ਘਰ ਬਣਾ ਸਕਣ। ਇਸ ਦੌਰਾਨ ਸਰਪੰਚ ਅਤੇ ਹੋਰ ਪਤਵੰਤਿਆਂ ਦੇ ਨਾਲ ਸਪੀਕਰ ਨੇ ਪੰਜ ਲਾਭਪਾਤਰੀਆਂ ਬਲਜਿੰਦਰ ਕੌਰ, ਕੁਲਵਿੰਦਰ ਕੌਰ, ਸਵਿਤਰੀ, ਚਰਨਜੀਤ ਕੌਰ ਅਤੇ ਕੁਲਵਿੰਦਰ ਕੌਰ ਨੂੰ ਰਜਿਸਟ੍ਰੇਸਨ ਪੱਤਰ ਸੌਂਪੇ। ਪਿੰਡ ਦੀ ਪੰਚਾਇਤ ਦੇ ਵਫਦ ਨੇ ਸਪੀਕਰ ਨੂੰ ਮੰਗ ਪੱਤਰ ਸੌਂਪਿਆ ਜਿਸ ’ਤੇ ਸ੍ਰੀ ਸੰਧਵਾਂ ਨੇ ਉਨਾਂ ਦੀਆਂ ਸਾਰੀਆਂ ਹੱਕੀ ਮੰਗਾਂ ’ਤੇ ਜਲਦੀ ਵਿਚਾਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ, ਐਸ.ਡੀ.ਐਮ ਫਿਲੌਰ ਅਮਰਿੰਦਰ ਸਿੰਘ ਮੱਲੀ, ‘ਆਪ’ ਆਗੂ ਪਿ੍ਰੰਸੀਪਲ ਪ੍ਰੇਮ ਕੁਮਾਰ, ‘ਆਪ’ ਦੇ ਬੁਲਾਰੇ ਅਹਿਬਾਬ ਸਿੰਘ ਗਰੇਵਾਲ, ਗੁਰਜੀਤ ਸਿੰਘ ਗਿੱਲ, ਜਲੰਧਰ ਲੋਕ ਸਭਾ ਇੰਚਾਰਜ ‘ਆਪ’ ਕੇਵਲ ਸਿੰਘ, ਅਸੋਕ ਸਰਮਾ, ਮਨੀ ਧਾਲੀਵਾਲ, ਗੁਰਪ੍ਰੀਤ ਸਿੰਘ ਗੋਗਾ ਹਾਜਰ ਸਨ।