ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਹੋਣ ਨਾਲ ਕਿਸਾਨਾਂ ਨੂੰ ਪੈਂਦਾ ਹੈ ਆਰਥਿਕ ਘਾਟਾ – ਖੇਤੀਬਾੜੀ ਵਿਭਾਗ

Share and Enjoy !

Shares

 

ਗੁਰਦਾਸਪੁਰ, 16 ਅਕਤੂਬਰ (ਗੁਲਸ਼ਨ ਕੁਮਾਰ) – ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕੰਵਲਪ੍ਰੀਤ ਸਿੰਘ ਨੇ  ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਤੀ ਟਨ ਪਰਾਲੀ ਪਿਛੇ ਮਿਟੀ ਵਿਚ ਨਾਈਟਰੋਜਨ ਸਾਢੇ 5 ਕਿਲੋ, ਫਾਸਫੋਰਸ 2.3 ਕਿਲੋ, ਜੈਵਿਕ ਅਰਬਨ 400 ਕਿਲੋ ਅਤੇ ਸਲਫਰ 1.2 ਅਤੇ 50 ਤੋਂ 70 ਫੀਸਦੀ ਖੁਰਾਕੀ ਤੱਤ ਖਰਾਬ ਹੋ ਜਾਂਦੇ ਹਨ। ਇਸ ਦੇ ਨਾਲ-ਨਾਲ 70 ਫੀਸਦੀ ਕਾਰਬਨਆਕਸਾਈਡ, 7 ਫੀਸਦੀ ਕਾਰਬਨ ਮੋਨੋ ਆਕਸਾਈਡ, ਸਲਫਰ ਆਕਸਾਈਡ, 2.09 ਫੀਸਦੀ ਨਾਈਟਰੀਕ ਆਕਸਾਈਡ ਅਤੇ 0.66 ਮੈਥੀਲੀਨ ਆਦਿ ਜਹਿਰੀਲੀਆਂ ਗੈਸਾ ਪੈਦਾ ਹੰਦੀਆਂ ਹਨ, ਜੋ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ, ਜਿਸ ਨਾਲ ਮਨੁੱਖਾਂ ਅਤੇ ਜੀਵ ਜੰਤੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਪ੍ਰਬੰਧਨ ਕਰਨ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜੀਰੋ ਡਰਿਲ, ਐਮ.ਬੀ. ਪਲੋਅ, ਚੋਪਰ ਕਮ ਸ਼ਰੈਡਰ, ਮਲਚਰ, ਰੋਟਰੀ ਸਲੈਸਰ, ਸੁਪਰ ਐਸ.ਐਮ.ਐਸ ਆਦਿ ਨਵੀਨਤਮ ਖੇਤੀ ਮਸ਼ੀਨਰੀ  ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਅਗਲੀਆਂ ਫਸਲਾਂ ਦੀ ਬਿਜਾਈ ਕਰਨ।

 

About Post Author

Share and Enjoy !

Shares

Leave a Reply

Your email address will not be published.