ਪਿੰਡ ਰੱਬੋਂ ਉੱਚੀ ਵਿਖੇ ਰਾਜ ਪੱਧਰੀ ਸਮਾਗਮ 5 ਜੁਲਾਈ ਨੂੰ

Share and Enjoy !

Shares

ਭਾਈ ਮਹਾਰਾਜ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਸਦ ਮੈਂਬਰ ਡਾ.ਅਮਰ ਸਿੰਘ ਇਸ ਮੌਕੇ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
-ਪਾਇਲ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋ ਸਮਾਗਮ ਸਬੰਧੀ ਮੀਟਿੰਗ ਆਯੋਜਿਤ

ਪਾਇਲ/ਲੁਧਿਆਣਾ, 03 ਜੁਲਾਈ (ਰਾਜਕੁਮਾਰ ਸਾਥੀ)।

 

ਪੰਜਾਬ ਸਰਕਾਰ ਵੱਲੋਂ ਭਾਈ ਮਹਾਰਾਜ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ 5 ਜੁਲਾਈ, 2021 ਨੂੰ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿਖੇ ਸ਼ਰਧਾਂਜਲੀ ਭੇਟ ਕਰਨ ਲਈ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਹਲਕਾ ਪਾਇਲ ਦੇ ਵਿਧਾਇਕ ਸ. ਲਖਵੀਰ ਸਿੰਘ ਲੱਖਾ ਨੇ ਅੱਜ ਇਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਇੱਕ ਮੀਟਿੰਗ ਕੀਤੀ ਅਤੇ ਕਿਹਾ ਕਿ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਭਾਈ ਮਹਾਰਾਜ ਸਿੰਘ, ਜੋ ਪਹਿਲੇ ਕੌਮੀ ਆਜ਼ਾਦੀ ਘੁਲਾਟੀਏ ਵਜੋਂ ਜਾਣੇ ਜਾਂਦੇ ਹਨ ਨੂੰ ਸ਼ਰਧਾਂਜਲੀ ਭੇਟ ਕਰਨਗੇ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਤੋਂ ਇਲਾਵਾ ਵਿਧਾਇਕ ਸਹਿਬਾਨ ਅਤੇ ਹੋਰ ਵੀ ਭਾਈ ਮਹਾਰਾਜ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਸ ਵਾਰ ਸੰਖੇਪ ਸਮਾਗਮ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ.ਯਾਦਵਿੰਦਰ ਸਿੰਘ ਜੰਡਿਆਲੀ, ਬਲਾਕ ਪ੍ਰਧਾਨ ਸ.ਅਬਿੰਦਰਦੀਪ ਸਿੰਘ ਜੱਸਾ ਰੋੜੀਆਂ, ਸਾਬਕਾ ਸਰਪੰਚ ਸ.ਪਿਆਰਾ ਸਿੰਘ, ਸ. ਇੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.