
(ਜਗਸੀਰ ਲੌਂਗੋਵਾਲ) ਸੰਗਰੂਰ। ਪੰਜਾਬ ਨੂੰ ਐਮ.ਐੱਸ.ਪੀ ਕਮੇਟੀ ਤੋਂ ਬਾਹਰ ਰੱਖਣ ਦੇ ਫੈਸਲੇ ਦੀ ਨਿੰਦਾ ਕਰਦਿਆਂ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਾਡੇ ਖੇਤੀ ਪ੍ਰਧਾਨ ਸੂਬੇ ਪੰਜਾਬ ਨੂੰ ਐਮ.ਐੱਸ.ਪੀ ਸਬੰਧੀ ਬਣਾਈ ਗਈ ਕਮੇਟੀ ਵਿੱਚੋਂ ਬਾਹਰ ਰੱਖਕੇ ਕੇਂਦਰ ਸਰਕਾਰ ਸਾਡੇ ਸੂਬੇ ਦੇ ਕਿਸਾਨਾਂ ਨਾਲ ਧੋਖਾ ਕਮਾ ਰਹੀ ਹੈ । ਉਨਾਂ ਕਿਹਾ ਕਿ ਕੇਂਦਰ ਨੂੰ ਇਹ ਗੱਲ ਚੰਗੀ ਤਰਾਂ ਸਮਝ ਲੈਣੀ ਚਾਹੀਦੀ ਹੈ ਕਿ ਦੇਸ ਵਿੱਚ ਹਰੀ ਕ੍ਰਾਂਤੀ ਲੈ ਕੇ ਆਉਣ ਵਾਲੇ ਪੰਜਾਬ ਦੇ ਅਣਖੀ ਅਤੇ ਮਿਹਨਤੀ ਲੋਕ ਆਪਣਾ ਹੱਕ ਚੰਗੀ ਤਰਾਂ ਲੈਣਾ ਜਾਣਦੇ ਹਨ ਜਿਸ ਦੀ ਤਾਜਾ ਉਦਾਹਰਣ ਕੇਂਦਰ ਸਰਕਾਰ ਤੋਂ ਤਿੰਨ ਕਾਲੇ ਖੇਤੀ ਕਨੂੰਨਾਂ ਨੂੰ ਵਾਪਸ ਕਰਵਾਉਣਾ ਹੈ ਜਿਸ ਨੂੰ ਪੂਰੇ ਸੰਸਾਰ ਨੇ ਵੇਖਿਆ ਹੈ।